ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਵਿਖੇ ਵਿਸਾਖੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ
ਅਜੀਤ ਡੈਸਕ
15-04-2026
ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਜੋਤੀ ਦੇਵਗਨ ਮਲਹੋਤਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਕਿਸਾਨਾਂ ਲਈ ਖੁਸ਼ੀ ਦਾ ਤਿਉਹਾਰ ਹੈ ਅਤੇ ਸਿੱਖ ਕੌਮ ਲਈ ਖ਼ਾਲਸਾ ਪੰਥ ਦੀ ਸਥਾਪਨਾ ਦਾ ਦਿਨ ਹੈ | ਉਨਾਂ ਡਾ: ਅੰਬੇਡਕਰ ਦੇ ਵਿਚਾਰਾਂ ਨੂੰ ਅਪਣਾਉਣ ਅਤੇ ਸਿੱਖਿਆ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ | ਅੰਤ ਵਿਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਲ-ਮਿਲ ਕੇ ਇਸ ਦਿਨ ਨੂੰ ਖੁਸ਼ੀ ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸਕੂਲ ਪ੍ਰਬੰਧਕ ਪ੍ਰਧਾਨ ਜੰਗ ਸਿੰਘ ਮਾਨ ਨੇ ਵੀ ਇਸ ਸਫ਼ਲ ਆਯੋਜਨ ਲਈ ਸਟਾਫ਼ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |