11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਹੰਬੜਾਂ 'ਚ ਵਿਸਾਖੀ ਦੇ ਦਿਹਾੜੇ 'ਤੇ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 15-04-2026
ਹੰਬੜਾਂ, 14 ਅਪ੍ਰੈਲ (ਮੇਜਰ ਹੰਬੜਾਂ)-ਹਰੇਕ ਸਾਲ ਦੀ ਤਰਾਂ ਸਮਾਜ ਸੇਵੀ ਗੁਰਦੀਪ ਸਿੰਘ ਸਿਡਾਨਾ ਪਰਿਵਾਰ ਵਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਠੰਢਿਆਂ ਦਾ ਲੰਗਰ ਲਗਾਇਆ ਗਿਆ, ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਨੂੰ ਠੰੰਢੇ ਪਿਲਾਉਣ ਦੀ ਸੇਵਾ ਕੀਤੀ ਗਈ | ਇਸ ਮੌਕੇ ਸਰਪ੍ਰਸਤ ਤੇਜਾ ਸਿੰਘ ਗਿੱਲ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਸਾਬਕਾ ਪੰਚ ਰਣਜੀਤ ਸਿੰਘ ਚੀਮਾ, ਮਨਜੀਤ ਸਿੰਘ ਭੈਰੋਮੁੰਨਾਂ ਨੇ ਗੁਰਦੀਪ ਜਰਨਲ ਡਿਪਾਰਟਮੈਂਟ ਸਟੋਰ ਅਤੇ ਸਿੰਘ ਟਰੇਡਜ਼ ਵਲੋਂ ਸੰਗਤਾਂ ਲਈ ਹਰੇਕ ਸਾਲ ਠੰਡਿਆਂ ਦੇ ਲੰਗਰ ਲਗਾਏ ਜਾਣ ਸ਼ਲਾਘਾ ਕੀਤੀ | ਇਸ ਦੌਰਾਨ ਪਰਮਿੰਦਰ ਸਿੰਘ ਸਿਡਾਨਾ, ਹਰਮੀਤ ਸਿੰਘ ਰਾਜੂ ਸਿਡਾਨਾ ਦਾ ਵੱਡਾ ਯੋਗਦਾਨ ਰਿਹਾ | ਇਸ ਮੌਕੇ ਦਵਿੰਦਰਪਾਲ ਸਿੰਘ, ਜਸਵੀਰ ਸਿੰਘ ਰਾਣਾ, ਹਰਪ੍ਰੀਤ ਸਿੰਘ ਸਿਡਾਨਾ, ਅਮਰਜੀਤ ਸਿੰਘ ਧਾਲੀਵਾਲ, ਬਲਜੀਤ ਸਿੰਘ, ਭੁਪਿੰਦਰ ਸਿੰਘ ਭਿੰਦਰ ਭੱਟੀਆਂ, ਜਸਪ੍ਰੀਤ ਕੌਰ ਸਿਡਾਨਾ, ਰਾਜਵੀਰ ਸਿੰਘ ਸਿਡਾਨਾ, ਜਸ਼ਨਦੀਪ ਸਿਡਾਨਾ, ਪ੍ਰਭਜੋਤ ਕੌਰ, ਮਨਪ੍ਰੀਤ ਸਿੰਘ ਸਿਡਾਨਾ ਸਮੇਤ ਹੋਰ ਪਤਵੰਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਵਿਖੇ ਵਿਸਾਖੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ
Ad Position 24