11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ 'ਚ ਵਿਸਾਖੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 15-04-2026
ਹੰਬੜਾਂ, 14 ਅਪ੍ਰੈਲ (ਮੇਜਰ ਹੰਬੜਾਂ)-ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਸਮੂਹ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਦਿਹਾੜਾ ਮਨਾਏ ਜਾਣ ਸਮੇਂ ਭਾਈ ਮਨਜੀਤ ਸਿੰਘ ਭੈਰੋਮੁੰਨਾਂ ਪਰਿਵਾਰ ਵਲੋਂ ਆਰੰਭ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ 'ਚ ਹਾਜ਼ਰੀ ਭਰੀ ਅਤੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਦੀ ਮਹੱਤਤਾ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਸਮੇਂ ਸਰਪ੍ਰਸਤ ਤੇਜਾ ਸਿੰਘ ਗਿੱਲ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਉੱਘੇ ਸਮਾਜ ਸੇਵੀ ਮੇਜਰ ਸਿੰਘ ਚੀਮਾ, ਆੜ੍ਹਤੀ ਜਗਤਾਰ ਸਿੰਘ ਕੈਲੇ, ਸਾਬਕਾ ਪੰਚ ਰਣਜੀਤ ਸਿੰਘ ਚੀਮਾ, ਗੁਰਬਖਸ਼ ਸਿੰਘ ਬਾਠ, ਸਾਬਕਾ ਪ੍ਰਧਾਨ ਜਸਵੀਰ ਸਿੰਘ ਰਾਣਾ, ਬਲਜੀਤ ਸਿੰਘ, ਡੀ.ਸੀ ਬਿੰਦਰ ਧਾਲੀਵਾਲ, ਪ੍ਰਾਪਰਟੀ ਕਾਰੋਬਾਰੀ ਹਰਜਿੰਦਰ ਸਿੰਘ, ਸ਼ਿੰਗਾਰਾ ਸਿੰਘ ਤੂਰ, ਕੁਲਵੰਤ ਸਿੰਘ ਬਾਠ, ਅਮਰਜੀਤ ਸਿੰਘ ਧਾਲੀਵਾਲ ਤੇ ਹੋਰ ਪ੍ਰਬੰਧਕਾਂ ਵਲੋਂ ਮੁੱਖ ਸੇਵਾਦਾਰ ਭਾਈ ਮਨਜੀਤ ਸਿੰਘ ਭੈਰੋਮੁੰਨਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਰਪ੍ਰਸਤ ਗਿੱਲ, ਭੈਰੋਮੁੰਨਾਂ ਨੇ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਐੱਮ.ਡੀ. ਗੁਰਚਰਨ ਸਿੰਘ ਬਾਠ, ਬਲਾਕ ਸੰੰਮਤੀ ਮੈਂਬਰ ਕਾਰਜ ਸਿੰਘ ਬਾਠ, ਉੱਪ ਪ੍ਰਧਾਨ ਕਮਲਦੀਪ ਸਿੰਘ ਬਾਦਲ, ਹਰਦੀਪ ਸਿੰਘ ਜੱਗੀ, ਬਲਵੀਰ ਸਿੰਘ ਧਾਲੀਵਾਲ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਅਵਤਾਰ ਸਿੰਘ ਸਰਾਂ, ਸਾਬਕਾ ਪੰਚ ਅਵਤਾਰ ਸਿੰਘ ਤਾਰੀ ਚੀਮਾ, ਕਿਸਾਨ ਆਗੂ ਬਲਵਿੰਦਰ ਸਿੰਘ ਭੈਰੋਮੁੰਨਾਂ, ਹਰਜਿੰਦਰ ਸਿੰਘ ਹੈਰੀ ਗਿੱਲ, ਰਾਜਵਿੰਦਰ ਸਿੰਘ ਰਾਜੂ, ਕਪੂਰ ਸਿੰਘ ਹੰਬੜਾਂ, ਸਾਬਕਾ ਪ੍ਰਧਾਨ ਕੇਹਰ ਸਿੰਘ ਰਾਊਵਾਲ ਵਾਲੇ, ਮਹਾਂ ਸਿੰਘ ਬਿੱਟੂ ਧਾਲੀਵਾਲ, ਗੁਰਦੀਪ ਸਿੰਘ ਸਿਡਾਨਾ, ਪਰਮਿੰਦਰ ਸਿੰਘ ਸਿਡਾਨਾ, ਬਲਜੀਤ ਸਿੰਘ ਹੰਬੜਾਂ, ਪਰਮਿੰਦਰ ਸਿੰਘ ਧਾਲੀਵਾਲ, ਹਰਮੀਤ ਸਿੰਘ ਰਾਜੂ ਸਿਡਾਨਾ ਸਮੇਤ ਹੋਰ ਸੇਵਾਦਾਰ ਤੇ ਸੰਗਤਾਂ ਵੀ ਮੌਜੂਦ ਸਨ | ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵਰਤਾਏ ਗਏ ਉੱਥੇ ਜਲੇਬੀਆਂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਇਲਾਕੇ ਅੰਦਰ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Ad Position 24