11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੈਂਬਸਰ ਪਾਤਿਸ਼ਾਹੀ ਛੇਵੀਂ ਪਿੰਡ ਸੋਹੀਆਂ ਵਿਖੇ ਅੰਮਿ੍ਤ ਸੰਚਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 15-04-2026
ਚੌਂਕੀਮਾਨ, 14 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੈਂਬਸਰ ਪਾਤਿਸ਼ਾਹੀ ਛੇਵੀਂ ਪਿੰਡ ਸੋਹੀਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਭੋਗ ਪੈਣ ਉਪਰੰਤ ਭਾਈ ਸੁਖਜੀਤ ਸਿੰਘ ਮੁੱਲਾਂਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਉਪਰੰਤ ਸਜਾਏ ਦੀਵਾਨਾਂ ਵਿਚ ਰਣਜੀਤ ਸਿੰਘ ਬੋਪਾਰਾਏ ਕਲਾਂ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਸਹਿਬਾਨਾਂ ਦੇ ਉਪਦੇਸ਼ ਨਾਮ ਜਪੋ, ਕਿਰਤ ਕਰੋ, ਵੰਡ ਛਕੋ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਗੁਰਪ੍ਰੀਤ ਸਿੰਘ ਵਲੋਂ ਗੁਰੂ ਸਹਿਬਾਨਾਂ ਅੱਗੇ ਸਰਬੱਤ ਦੇ ਭਲੇ ਤੇ ਚੜਦੀ ਕਲਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਪ੍ਰਬੰਧਕੀ ਕਮੇਟੀ ਵਲੋਂ ਅੰਮਿ੍ਤ ਸੰਚਾਰ ਕਰਵਾਇਆ ਗਿਆ ਤੇ ਪੰਜ ਪਿਆਰਿਆਂ ਨੇ ਕਰੀਬ 15 ਪ੍ਰਾਣੀਆਂ ਨੇ ਅੰਮਿ੍ਤ ਛਕਾਇਆ | ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆਂ, ਜਥੇਦਾਰ ਹਰਨੇਕ ਸਿੰਘ ਬੜਿੰਗ, ਪ੍ਰਧਾਨ ਸੁਖਮਿੰਦਰ ਸਿੰਘ ਕਾਕਾ ਸੋਹੀਆਂ ਤੇ ਦਲਜੀਤ ਸਿੰਘ ਸੋਨੂੰ ਦੀ ਅਗਵਾਈ ਵਿਚ ਪ੍ਰਬੰਧਕੀ ਕਮੇਟੀ ਵਲੋਂ ਪੰਜ ਪਿਆਰਿਆਂ ਸਮੇਤ ਅੰਮਿ੍ਤ ਛਕਣ ਵਾਲੇ ਪ੍ਰਾਣੀਆਂ ਦਾ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆਂ ਤੇ ਪ੍ਰਧਾਨ ਸੁਖਮਿੰਦਰ ਸਿੰਘ ਕਾਕਾ ਸੋਹੀਆ ਨੇ ਸੰਗਤਾਂ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਤੇ ਧਾਰਮਿਕ ਸਮਾਗਮ ਕਰਵਾਉਣ ਵਿਚ ਸਹਿਯੋਗ ਦੇਣ ਵਾਲੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਖੌਫ਼ ਚੋਰਾਂ ਨੇ ਦਿਨ ਦਿਹਾੜੇ ਰਤਨ ਅਤੇ ਗੁੱਜਰਵਾਲ ਪਿੰਡਾਂ ਦੇ ਘਰਾਂ 'ਚ ਕੀਤੀਆਂ ਚੋਰੀਆਂ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ
Ad Position 24