11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 15-04-2026
ਰਾਏਕੋਟ, 14 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਕਾਲਜ ਦੇ ਪਿ੍ੰਸੀਪਲ ਡਾ: ਰਜਨੀ ਬਾਲਾ ਦੀ ਦੇਖ-ਰੇਖ ਹੇਠ ਬੀ.ਏ. ਭਾਗ-ਦੂਜਾ ਦੀਆਂ ਵਿਦਿਆਰਥਣਾਂ ਨੇ ਬੀ.ਏ ਭਾਗ ਤੀਜਾ ਅਤੇ ਐੱਮ.ਏ. ਭਾਗ ਦੂਜਾ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਗੀਤ, ਗਿੱਧਾ, ਗਰੁੱਪ ਡਾਂਸ ਦੀ ਪੇਸ਼ਕਾਰੀ ਦਿੱਤੀ ਗਈ | ਜੂਨੀਅਰ ਕਲਾਸ ਦੀਆਂ ਵਿਦਿਆਰਥਣਾਂ ਨੇ ਸੀਨੀਅਰਜ਼ ਦਾ ਭਰਵਾਂ ਸਵਾਗਤ ਕੀਤਾ ਅਤੇ ਯਾਦਗਾਰੀ ਚਿੰਨ੍ਹ ਵਜੋਂ ਤੋਹਫੇ ਦਿੱਤੇ ਗਏ | ਕਾਲਜ ਵਿਚ ਆਪਣੀ ਡਿਗਰੀ ਪੂਰੀ ਕਰਕੇ ਜਾਣ ਵਾਲੀਆਂ ਵਿਦਿਆਰਥਣਾਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਲਜ ਵਲੋਂ ਮਿਲਿਆ ਪਿਆਰ ਅਤੇ ਵਿਸ਼ਵਾਸ ਹਮੇਸ਼ਾਂ ਯਾਦ ਰਹੇਗਾ | ਉਹ ਕਾਲਜ ਦੀਆਂ ਯਾਦਾਂ ਤੋਂ ਹਮੇਸ਼ਾ ਪ੍ਰੇਰਣਾ ਲੈਂਦੀਆਂ ਰਹਿਣਗੀਆਂ | ਇਸ ਮੌਕੇ ਮਿਸ ਫੇਅਰਵੈੱਲ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਅਤੇ ਮਿਸ ਜਸਪ੍ਰੀਤ ਕੌਰ ਐੱਮ.ਏ ਪੋਲੀਟੀਕਲ ਭਾਗ ਦੂਜਾ ਦੀ ਵਿਦਿਆਰਥਣ ਮਿਸ ਫੇਅਰਵੈੱਲ ਚੁਣੀ ਗਈ | ਇਸ ਤੋਂ ਇਲਾਵਾ ਕਈ ਹੋਰ ਖਿਤਾਬ ਵੀ ਦਿੱਤੇ ਗਏ, ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਬਲਦੀਪ ਕੌਰ ਮਿਸ ਐਲੀਗੈਂਸ, ਜਸਪ੍ਰੀਤ ਕੌਰ ਮਿਸ ਚਾਰਮਿੰਗ, ਰਮਨਦੀਪ ਕੌਰ ਮਿਸ ਗਰੇਸਫੁੱਲ ਵਜੋਂ ਚੁਣੀ ਗਈ | ਇੰਨ੍ਹਾਂ ਸਾਰੀਆਂ ਜੇਤੂ ਵਿਦਿਆਰਥਣਾਂ ਨੂੰ ਤੋਹਫੇ ਤੇ ਸ਼ੈਸ਼ੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਰਜਨੀ ਬਾਲਾ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਵਾਂ ਦਿੱਤੀਆਂ ਅਤੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਵਿਦਿਆਰਥਣਾਂ ਨੇ ਵੀ ਆਪਣੇ ਅਨੁਭਵ ਸ਼ਾਂਝੇ ਕੀਤੇ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀ ਰਾਜਿੰਦਰ ਕੌੜਾ, ਮੀਤ ਪ੍ਰਧਾਨ ਰਵਿੰਦਰ ਜੋਸ਼ੀ, ਜਨਰਲ ਸਕੱਤਰ ਸੁਨੀਲ ਸ਼ਰਮਾ ਵਲੋਂ ਵੀ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਸਮੇਂ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਭਾਜਪਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ ਅਗਲੀ ਖ਼ਬਰ ਲੋਹਟਬੱਦੀ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ
Ad Position 24