ਸਿੱਧਵਾਂ ਬੇਟ, 14 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਇੱਥੋਂ ਕਰੀਬ 6 ਮੀਲ ਦੂਰ ਸਥਿਤ ਪਹਿਲੀ ਅਤੇ ਛੇਵੀਂ ਪਾਤਿਸ਼ਾਹੀ ਜੀ ਦੀ ਚਰਨਛੋਹ ਗੁਰਦੁਆਰਾ ਬਾਓਲੀ ਸਾਹਿਬ ਸੋਢੀਵਾਲ (ਗਿੱਦੜਵਿੰਡੀ) ਵਿਖੇ ਵਿਸਾਖੀ ਦਾ ਸ਼ੁਭ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਇਲਾਕੇ ਭਰ ਦੀਆਂ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰਦੁਆਰਾ ਸਾਹਿਬ ਵਿਖੇ ਸਥਿਤ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ | ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਵੱਖ-ਵੱਖ ਮਹਾਂਪੁਰਸ਼, ਢਾਡੀ, ਕਵੀਸ਼ਰੀ ਅਤੇ ਕੀਰਨਤੀ ਜੱਥਿਆਂ ਨੇ ਹਾਜ਼ਰੀ ਭਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਲਈ ਬਣਾਏ ਗਏ ਗੁਰੂ ਹਰਗੋਬਿੰਦ ਟਰੱਸਟ ਦੇ ਪ੍ਰਧਾਨ ਭਾਈ ਜਗਰਾਜ ਸਿੰਘ ਅਤੇ ਸਮੂਹ ਮੈਂਬਰਾਂ ਨੇ ਪੁੱਜੀਆਂ ਸੰਗਤਾਂ ਨੂੰ ਖ਼ਾਲਸੇ ਦੇ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਆਏ ਮਹਾਂਪੁਰਸ਼ਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਭਾਈ ਕੁਲਵਿੰਦਰ ਸਿੰਘ ਲੀਲਾਂ, ਭਾਈ ਗੁਰਮੁਖ ਸਿੰਘ ਸ਼ੇਖਦੌਲਤ, ਸ਼ਮਸ਼ੇਰ ਸਿੰਘ ਸਦਰਪੁਰਾ, ਕੁਲਦੀਪ ਸਿੰਘ ਗਿੱਲ ਗਿੱਦੜਵਿੰਡੀ, ਸਰਪੰਚ ਚਰਨ ਸਿੰਘ ਸੋਢੀਵਾਲ, ਜਸਵੰਤ ਸਿੰਘ ਮਲਸੀਹਾਂ ਬਾਜਣ, ਕਰਮਜੀਤ ਸਿੰਘ ਜਨੇਤਪੁਰਾ ਤੋਂ ਇਲਾਵਾ ਸੰਗਤਾਂ ਨੇ ਸੇਵਾ ਦੇ ਕੁੰਭ ਵਿਚ ਆਪਣਾ ਬਣਦਾ ਯੋਗਦਾਨ ਪਾਇਆ |