11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਐੱਸ.ਸੀ.-ਬੀ.ਸੀ. ਭਲਾਈ ਮੰਚ ਪਮਾਲ ਵਲੋਂ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਮੁੱਲਾਂਪੁਰ-ਦਾਖਾ, 14 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਐੱਸ.ਸੀ-ਬੀ.ਸੀ. ਭਲਾਈ ਮੰਚ ਪਮਾਲ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਇਕੱਤਰਤਾ ਨੂੰ ਸੰਬੋਧਨ ਸਮੇਂ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਜਤਿੰਦਰ ਸਿੰਘ ਪਮਾਲ ਨੇ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਬਾਬਾ ਸਾਹਿਬ ਡਾ: ਭੀਮ ਰਾਓ ਇਕ ਸੁਤੰਤਰ ਵਿਚਾਰਕ, ਭਾਰਤ ਦੀ ਮਹਾਨ ਹਸਤੀ ਸਨ, ਅਜ਼ਾਦ ਭਾਰਤ ਦਾ ਸੰਵਿਧਾਨ ਡਾ: ਅੰਬੇਡਕਰ ਸਾਹਿਬ ਦੀ ਵਿਦਵਤਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਆਪਣਾ ਸਾਰਾ ਜੀਵਨ ਕਮਜ਼ੋਰ ਵਰਗਾਂ ਅਤੇ ਔਰਤਾਂ ਨੂੰ ਸਨਮਾਨ ਦਿਵਾਉਣ ਲਈ ਜੱਦੋ-ਜਹਿਦ ਕੀਤੀ | ਇਸ ਮੌਕੇ ਸਾਬਕਾ ਸਰਪੰਚ ਜਗਦੀਸ਼ ਸਿੰਘ ਜੱਗੀ ਪਮਾਲ ਵਲੋਂ ਡਾ: ਬੀ.ਆਰ ਅੰਬੇਡਕਰ ਨੂੰ ਨਤਮਸਤਕ ਹੁੰਦਿਆਂ ਬਾਬਾ ਸਾਹਿਬ ਦੁਆਰਾ ਪੜ੍ਹੋ, ਜੁੜ੍ਹੋ ਅਤੇ ਸੰਘਰਸ਼ ਕਰੋ ਦੇ ਸਿਧਾਂਤ ਨੂੰ ਅਪਨਾਉਣ ਲਈ ਕਿਹਾ | ਭਲਾਈ ਮੰਚ ਪਮਾਲ ਵਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 100 ਮੁਫਤ ਕਿਤਾਬਚੇ ਵੰਡੇ ਗਏ | ਇਸ ਸਮੇਂ ਜਤਿੰਦਰ ਸਿੰਘ ਡੁਬਈ, ਮੰਚ ਦੇ ਮੀਤ ਪ੍ਰਧਾਨ ਜਗਜੀਤ ਸਿੰਘ, ਸਕੱਤਰ ਦਰਸ਼ਨ ਸਿੰਘ, ਖ਼ਜ਼ਾਨਚੀ ਬਲਵੰਤ ਸਿੰਘ ਬਿੱਲੂ, ਰਾਵਲ ਸਿੰਘ, ਮਨਰੇਗਾ ਇੰਚਾਰਜ ਰਸਪਿੰਦਰ ਕੌਰ, ਸੁਦਰਸ਼ਨ ਸਿੰਘ ਸਾਬਕਾ ਇੰਸਪੈਕਟਰ ਪਨਸਪ, ਹਰਦੀਪ ਸਿੰਘ, ਦਲਜੀਤ ਸਿੰਘ, ਬਲਦੇਵ ਸਿੰਘ, ਨਰਿੰਦਰ ਸਿੰਘ, ਮਿਸਤਰੀ ਨਿਰਮਲ ਸਿੰਘ, ਬਲਵਿੰਦਰ ਸਿੰਘ, ਧਰਮਪਾਲ ਸਿੰਘ, ਹਰਬੰਸ ਸਿੰਘ ਬੰਸੀ, ਰਾਮ ਸਿੰਘ ਟੇਲਰ ਮਾਸਟਰ, ਹੋਰ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਜੀ. ਐੱਚ. ਜੀ. ਪਬਲਿਕ ਸਕੂਲ ਦੱਧਾਹੂਰ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਪਿੰਡ ਸਿੱਧਵਾਂ ਕਲਾਂ ਵਿਖੇ ਚੇਅਰਮੈਨ ਡਾ. ਗਿੱਲ ਦਾ ਕੀਤਾ ਵਿਸ਼ੇਸ਼ ਸਨਮਾਨ
Ad Position 24