11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਖ਼ਾਲਸਾ ਸਾਜਨਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
• ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 85 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾਇਆ
ਜਗਰਾਉਂ, 14 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਮਾਗਮ ਹੋਇਆ | ਇਸ ਦੌਰਾਨ ਅੰਮਿ੍ਤਘਰ ਨਾਨਕਸਰ ਵਿਖੇ ਅੰਮਿ੍ਤਪਾਨ ਵੀ ਕਰਵਾਇਆ ਗਿਆ | ਇਸ ਸਮਾਗਮ ਵਿਚ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਸਮਾਗਮ ਵਿਚ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਭਾਗ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਿਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਗੁਰਮੀਤ ਸਿੰਘ ਮੋਹੀ, ਬਾਬਾ ਹਰੀ ਸਿੰਘ ਹਰੀਕੇ ਪਤਨ ਆਦਿ ਮਹਾਂਪੁਰਖਾਂ ਨੇ ਸੰਗਤ ਨੂੰ ਵਿਸਾਖੀ ਦੇ ਦਿਹਾੜੇ ਦੀ ਮਹੱਤਤਾ ਪ੍ਰਤੀ ਜਾਣੂ ਕਰਵਾਇਆ |
ਉਨ੍ਹਾਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਵੀ ਆਖਿਆ | ਇਸ ਦੌਰਾਨ ਨਾਨਕਸਰ ਅੰਮਿ੍ਤਘਰ ਵਿਖੇ ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 85 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾ ਕੇ ਗੁਰੂ ਵਾਲੇ ਬਣਾਇਆ | ਇਸ ਮੌਕੇ ਕੈਪਟਨ ਦਲਜੀਤ ਸਿੰਘ, ਬਲਦੇਵ ਸਿੰਘ ਬੀੜ ਗਗੜਾ, ਹਰਚਰਨ ਸਿੰਘ ਤੂਰ, ਬਲਦੇਵ ਸਿੰਘ ਗਰਚਾ, ਮਨਦੀਪ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ ਦੀਪਾ, ਦਰਸ਼ਨ ਸਿੰਘ, ਹਰਦੀਪ ਸਿੰਘ, ਲਖਵਿੰਦਰ ਸਿੰਘ ਦਿੱਲੀ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ, ਹਰਪਾਲ ਸਿੰਘ ਖ਼ਾਲਸਾ, ਜਗਦੀਪ ਸਿੰਘ ਮਾਣਾ, ਬਲਬੀਰ ਸਿੰਘ ਮੋਹਾਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 60 ਪ੍ਰਾਣੀਆਂ ਨੇ ਅੰਮਿ੍ਤ ਛਕਿਆ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾ... ਅਗਲੀ ਖ਼ਬਰ ਜੀ. ਐੱਚ. ਜੀ. ਪਬਲਿਕ ਸਕੂਲ ਦੱਧਾਹੂਰ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ
Ad Position 24