11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਚੌਂਕੀਮਾਨ, 14 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਚ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਸਮਾਰੋਹ ਡਾਇਰੈਕਟਰ ਅਕਸ਼ੈ ਕੁਮਾਰ ਸਿੰਘ ਪਟਿਆਲ ਦੀ ਰਹਿਨੁਮਾਈ ਅਤੇ ਸਕੂਲ ਦੀ ਪਿ੍ੰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ | ਸਮਾਰੋਹ ਦੀ ਸ਼ੁਰੂਆਤ ਗਰਮਜੋਸ਼ੀ ਨਾਲ ਕੀਤੀ ਗਈ, ਜਿਸ ਵਿਚ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਸਜੇ ਹੋਏ ਸਨ, ਜਿਸ ਨਾਲ ਮਾਹੌਲ ਹੋਰ ਵੀ ਰੰਗੀਨ ਬਣ ਗਿਆ | ਇਸ ਮੌਕੇ ਮੈਡਮ ਮਨਪ੍ਰੀਤ ਕੌਰ ਵਲੋਂ ਬਹੁਤ ਹੀ ਪ੍ਰੇਰਣਾਦਾਇਕ ਭਾਸ਼ਣ ਦਿੱਤਾ ਗਿਆ | ਉਨ੍ਹਾਂ ਨੇ ਵਿਸਾਖੀ ਦੇ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਰਿਵਾਜਾਂ ਅਤੇ ਸੰਸਕਿ੍ਤੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਸਾਰਿਆਂ ਹਾਊਸਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੁਕਾਬਲੇ ਵਿਚ ਸਰਦਾਰ ਪਟੇਲ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਸਵਾਮੀ ਵਿਵੇਕਾਨੰਦ ਹਾਊਸ ਦੂਜੇ ਸਥਾਨ 'ਤੇ ਰਿਹਾ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਭੰਗੜਾ ਅਤੇ ਗਿੱਧਾ ਵਰਗੀਆਂ ਰੰਗਾਰੰਗ ਗਤੀਵਿਧੀਆਂ ਵੀ ਕੀਤੀਆਂ ਗਈਆਂ, ਜਿੰਨ੍ਹਾਂ ਨੇ ਸਭ ਦਾ ਮਨ ਮੋਹ ਲਿਆ | ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਅੰਤ ਵਿਚ ਧੰਨਵਾਦ ਪ੍ਰਸਤਾਵ ਨਾਲ ਸਮਾਰੋਹ ਦਾ ਸਮਾਪਤ ਕੀਤਾ ਗਿਆ, ਜਿਸ ਵਿਚ ਡਾਇਰੈਕਟਰ ਅਕਸ਼ੈ ਕੁਮਾਰ ਸਿੰਘ ਪਟਿਆਲ, ਪਿ੍ੰਸੀਪਲ ਡਾ. ਬਲਵਿੰਦਰ ਕੌਰ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੀਟੂ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ-ਪਿੰਡ ਮਿਲਣੀ ਪ੍ਰੋਗਰਾਮ ਤਹਿਤ ਦਿਓਲ ਨੇ ਜਾਂਗਪੁਰ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ...
Ad Position 24