05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਡਾ: ਅੰਬੇਡਕਰ ਨੇ ਸੰਵਿਧਾਨ ਦੀ ਰਚਨਾ ਕਰ ਕੇ ਹਰੇਕ ਵਰਗ ਨੂੰ ਬਣਦੇ ਹੱਕ ਦਿਵਾਏ-ਵਿਧਾਇਕਾ ਬੀਬੀ ਮਾਣੂੰਕੇ

Ad Position 21
No active advertisement
ਅਜੀਤ ਡੈਸਕ 16-04-2026
ਜਗਰਾਉਂ, 15 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਡਾ: ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਨ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਡਾ: ਅੰਬੇਦਕਰ ਚੌਂਕ 'ਚ ਬਾਬਾ ਸਾਹਿਬ ਦੇ ਬੁੱਤ 'ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਪ੍ਰਣਾਮ ਕੀਤਾ ਗਿਆ | ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਜੀ ਦਾ ਪੂਰਾ ਜੀਵਨ ਸੰਘਰਸ਼ਮਈ ਤੇ ਸਿੱਖਿਆਦਾਇਕ ਹੈ, ਸਾਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ | ਬੀਬੀ ਮਾਣੂੰਕੇ ਨੇ ਕਿਹਾ ਕਿ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਇਕ ਮਹਾਨ ਕ੍ਰਾਂਤੀਕਾਰੀ ਸਨ, ਜਿੰਨ੍ਹਾਂ ਨੇ ਸੰਵਿਧਾਨ ਦਾ ਨਿਰਮਾਣ ਕਰਕੇ ਹਰੇਕ ਵਰਗ ਨੂੰ ਬਣਦੇ ਹੱਕ ਦਿਵਾਏ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਪੜ੍ਹੋ, ਜੁੜ੍ਹੋ ਅਤੇ ਸੰਘਰਸ਼ ਕਰੋ ਦੇ ਸਿਧਾਂਤ ਨੂੰ ਅਪਨਾਉਣਾ ਚਾਹੀਦਾ ਹੈ | ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਡਾ: ਅੰਬੇਦਕਰ ਜੀ ਦਾ ਜੀਵਨ ਹਰ ਇਕ ਲਈ ਪ੍ਰੇਰਣਾ ਸਰੋਤ ਹੈ, ਜਿੰਨ੍ਹਾਂ ਨੇ ਆਪਣੇ ਜੀਵਨ 'ਚ ਅਨੇਕ ਘਾਲਣਾ ਘਾਲਦਿਆਂ ਉੱਚ ਵਿੱਦਿਆ ਹਾਸਲ ਕਰਕੇ ਦੇਸ਼ ਦੇ ਸੰਵਿਧਾਨ ਦੀ ਰਚਨਾ ਕੀਤੀ | ਇਸ ਮੌਕੇ ਕਾਰਜਕਾਰੀ ਪ੍ਰਧਾਨ ਕੰਵਰਪਾਲ ਸਿੰਘ, ਐਡਵੋਕੇਟ ਵਰਿੰਦਰ ਸਿੰਘ ਕਲੇਰ, ਸਾਜਨ ਮਲਹੋਤਰਾ, ਪ੍ਰਧਾਨ ਗੁਰਪ੍ਰੀਤ ਸਿੰਘ ਨੋਨੀ, ਕੈਪਟਨ ਨਰੇਸ਼ ਵਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 265 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪੰਜਾਬ ਕਾਂਗਰਸ ਵਲੋਂ ਸੰਗਠਨ ਸਿਰਜਨ ਅਭਿਆਨ ਹੇਠ ਲੁਧਿਆਣਾ ਦਿਹਾਤੀ ਜ਼ਿਲ੍ਹਾ ਕਮੇਟੀ ਦਾ ਵਿਸਥਾਰ
Ad Position 24