05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

'ਆਪ' ਸਰਕਾਰ ਨੇ ਦੇਸ਼-ਦੁਨੀਆ ਦੇ ਕਰੋੜਾਂ ਸਿੱਖਾਂ ਦੀ ਆਤਮਾ ਦੀ ਆਵਾਜ਼ ਸੁਣੀ-ਪਰਮਿੰਦਰ ਸਿੰਘ ਰੱਤੋਵਾਲ

Ad Position 21
No active advertisement
ਅਜੀਤ ਡੈਸਕ 16-04-2026
ਗੁਰਸਰ ਸੁਧਾਰ, 15 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਖ਼ਿਲਾਫ਼ ਸੋਧ ਬਿੱਲ ਪਾਸ ਕਰਕੇ ਦੇਸ਼-ਦੁਨੀਆ 'ਚ ਵੱਸਦੇ ਕਰੋੜਾਂ ਸਿੱਖਾਂ ਦੀ ਆਤਮਾ ਦੀ ਆਵਾਜ਼ ਸੁਣੀ ਗਈ ਹੈ | ਉਕਤ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ ਨੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਦੀਵੀ ਸਤਿਕਾਰ ਬਰਕਰਾਰ ਰੱਖਣ ਲਈ ਪਾਸ ਕੀਤੇ ਇਸ ਬਿੱਲ ਨੂੰ ਹਰ ਸਿੱਖ ਭਗਵੰਤ ਮਾਨ ਸਰਕਾਰ ਵਲੋਂ ਲਿਆ ਗਿਆ ਇਤਿਹਾਸਕ ਤੇ ਸ਼ਲਾਘਾਯੋਗ ਕਦਮ ਦੱਸ ਰਿਹਾ ਹੈ | ਪਰਮਿੰਦਰ ਸਿੰਘ ਰੱਤੋਵਾਲ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਯਕੀਨੀ ਬਨਾਉਣ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਸੋਧ ਬਿੱਲ ਦਾ ਇਹ ਕਦਮ ਸੰਗਤ ਦਹਾਕਿਆਂ ਤੱਕ ਯਾਦ ਰੱਖੇਗੀ | ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਾਲਾਂ ਵਿਚ ਜਿਨ੍ਹਾਂ ਵੀ ਰਾਜ ਕੀਤਾ ਉਹ ਵੀ ਗੁਨਾਹਾਂ ਦੇ ਭਾਗੀਦਾਰ ਹਨ ਤੇ ਸੰਗਤ ਭਵਿੱਖ ਵਿਚ ਕਦੇ ਵੀ ਇਨ੍ਹਾਂ ਨੂੰ ਮੁਆਫ਼ ਨਹੀਂ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਦੇ ਸਾਲਾਨਾ ਇਨਾਮ ਵੰਡ ਸਮਾਰੋਹ 'ਚ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ 265 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24