05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪੂਰੇ ਬੇਟ ਇਲਾਕੇ ਵਿਚ ਵਿਸਾਖੀ ਦਾ ਪਵਿੱਤਰ ਦਿਹਾੜਾ ਪੂਰੀ ਧੂਮਧਾਮ ਅਤੇ ਸ਼ਰਧਾਪੂਰਵਕ ਮਨਾਇਆ

Ad Position 21
No active advertisement
ਅਜੀਤ ਡੈਸਕ 16-04-2026
ਸਿੱਧਵਾਂ ਬੇਟ, 15 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਪੂਰੇ ਬੇਟ ਇਲਾਕੇ ਵਿਚ ਵਿਸਾਖੀ ਦਾ ਪਵਿੱਤਰ ਦਿਹਾੜਾ ਪੂਰੀ ਧੂਮਧਾਮ ਨਾਲ ਅਤੇ ਸ਼ਰਧਾਪੂਰਵਕ ਮਨਾਇਆ ਗਿਆ | ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ | ਇਸੇ ਕੜੀ ਤਹਿਤ ਸਥਾਨਕ ਕਸਬੇ ਦੇ ਮੁੱਖ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਦੌਰਾਨ ਭਾਈ ਅਮਰਜੀਤ ਸਿੰਘ ਸਿੱਧਵਾਂ ਕਾਲਜ ਵਾਲਿਆਂ ਦੇ ਢਾਡੀ ਜਥੇ ਅਤੇ ਭਾਈ ਗੁਰਪ੍ਰੀਤ ਸਿੰਘ ਦੇ ਕੀਰਤਨੀ ਜਥੇ ਨੇ ਹਾਜ਼ਰੀ ਭਰਦਿਆਂ ਜੁੜੀਆਂ ਸੰਗਤਾਂ ਨੂੰ ਗੁਰੂਆਂ ਵਲੋਂ ਦਰਸਾਏ ਮਾਰਗ ਦੇ ਪਾਂਧੀ ਬਣਨ ਦੀ ਅਪੀਲ ਕੀਤੀ | ਇਸੇ ਤਰ੍ਹਾਂ ਲਾਗਲੇ ਨਗਰ ਸਲੇਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਵਿਚ ਭਾਈ ਸੁਰਿੰਦਰਪਾਲ ਸਿੰਘ ਹਵਾਸ ਦੇ ਕੀਰਤਨੀ ਜਥੇ ਨੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਦਸਮੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਾਸਾਨੀ ਸ਼ਹਾਦਤ 'ਤੇ ਚਾਨਣਾ ਪਾਇਆ | ਇਸੇ ਤਰ੍ਹਾਂ ਹੋਰ ਧਾਰਮਿਕ ਅਸਥਾਨਾਂ ਵਿਚ ਵੀ ਸੰਗਤਾਂ ਜੁੜੀਆਂ ਅਤੇ ਵੱਖ-ਵੱਖ ਥਾਵਾਂ 'ਤੇ ਭਿੰਨ-ਭਿੰਨ ਪ੍ਰਕਾਰ ਦੇ ਲੰਗਰ ਲਗਾਏ ਗਏ |
Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਮੌਕੇ 'ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ' ਵਲੋਂ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਦੇ ਸਾਲਾਨਾ ਇਨਾਮ ਵੰਡ ਸਮਾਰੋਹ 'ਚ ਮੋਹਰੀ ਵਿਦਿਆਰਥੀਆਂ ਦਾ ਸਨਮਾਨ
Ad Position 24