05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬਲੌਜ਼ਮ ਕਾਨਵੈਂਟ ਸਕੂਲ ਨੇ ਦਸਵੀਂ ਦੇ ਨਤੀਜਿਆਂ 'ਚ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 16-04-2026
ਜਗਰਾਉਂ, 15 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਅੱਜ ਸੀ.ਬੀ.ਐੱਸ.ਈ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਬਲੌਜ਼ਮ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਫਿਰ ਤੋਂ ਬਾਜ਼ੀ ਮਾਰਦੇ ਹੋਏ ਹਰਗੁਣੰਜਣ ਕੌਰ ਨੇ 98.2 ਫੀਸਦੀ ਅੰਕ ਲੈ ਕੇ ਪਹਿਲਾ, ਜੰਨਤ ਚਾਵਲਾ 97.6 ਫੀਸਦੀ ਅੰਕ ਲੈ ਕੇ ਦੂਸਰਾ ਅਤੇ ਸਨਵੀ ਕੱਕੜ ਨੇ 97.1 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਾਰੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ | ਬਹੁਤ ਸਾਰੇ ਵਿਦਿਆਰਥੀਆਂ ਨੇ ਅਲੱਗ-ਅਲੱਗ ਵਿਸ਼ਿਆਂ ਵਿਚੋਂ 95 ਫੀਸਦੀ ਤੋਂ ਉੱਪਰ ਨੰਬਰ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਮਾਪਿਆਂ, ਵਿਦਿਆਰਥੀਆਂ ਅਤੇ ਇਨ੍ਹਾਂ ਨੂੰ ਮਿਹਨਤ ਕਰਵਾਉਣ ਵਾਲੇ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਡੀ ਮਿਹਨਤ ਨੇ ਅੱਜ ਇਹ ਸਿਹਰਾ ਸਾਡੇ ਸਿਰ ਬੰਨਿ੍ਹਆ ਹੈ | ਅਸੀਂ ਸ਼ੁਰੂ ਤੋਂ ਹੀ ਇਨ੍ਹਾਂ ਨੂੰ ਇਸ ਟੀਚੇ ਨੂੰ ਨਿਸ਼ਾਨਾ ਬਣਾ ਕੇ ਪੜ੍ਹਾਈ ਕਰਵਾਉਂਦੇ ਹਾਂ | ਅਧਿਆਪਕਾਂ ਨੇ ਮਾਪਿਆਂ ਦੇ ਬੱਚਿਆਂ ਪ੍ਰਤੀ ਦੇਖੇ ਸੁਪਨਿਆਂ ਨੂੰ ਆਪਣੀ ਕਰਵਾਈ ਹੋਈ ਮਿਹਨਤ ਨਾਲ ਪੂਰਾ ਕੀਤਾ | ਇਸ ਮੌਕੇ ਸਕੂਲ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਸਾਰੇ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਅਸੀਂ ਹਮੇਸ਼ਾਂ ਤੋਂ ਆਪਣਾ ਮੋਹਰੀ ਖਿਤਾਬ ਮਿਹਨਤ ਸਦਕਾ ਆਪਣੇ ਹਿੱਸੇ ਰੱਖਦੇ ਹਾਂ |
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Ad Position 24