05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ ਵੱਡੀ ਗਿਣਤੀ 'ਚ ਲੋਕ ਜੁੜ ਰਹੇ ਹਨ-ਪਿ੍ਥੀਪਾਲ ਬਟਾਲਾ/ਬੱਲ ਹੰਬੜਾਂ

Ad Position 21
No active advertisement
ਅਜੀਤ ਡੈਸਕ 16-04-2026
ਹੰਬੜਾਂ, 15 ਅਪ੍ਰੈਲ (ਮੇਜਰ ਹੰਬੜਾਂ)-ਅਕਾਲੀ ਦਲ ਵਾਰਿਸ਼ ਪੰਜਾਬ ਦੇ ਪਾਰਟੀ ਨਾਲ ਵੱਡੀ ਗਿਣਤੀ 'ਚ ਲੋਕ ਜੁੜ ਰਹੇ ਹਨ ਤੇ ਸੂਬੇ 'ਚ ਇਕ ਵੱਡੀ ਲਹਿਰ ਖੜੀ ਹੋਣ ਜਾ ਰਹੀ ਹੈ, ਜਿਸ ਨੂੰ ਰੋਕੇ ਜਾਣਾ ਸਰਕਾਰਾਂ ਦੇ ਵੱਸ ਦੀ ਗੱਲ ਨਹੀਂ ਹੈ | ਇਹ ਪ੍ਰਗਟਾਵਾ 'ਅਕਾਲੀ ਦਲ ਵਾਰਿਸ਼ ਪੰਜਾਬ ਦੇ' ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਅਬਜ਼ਰਵਰ ਪਿ੍ਥੀਪਾਲ ਸਿੰਘ ਬਟਾਲਾ ਅਤੇ ਸੀਨੀਅਰ ਆਗੂ ਮਲਕੀਤ ਸਿੰਘ ਬੱਲ ਨੇ ਹੰਬੜਾਂ 'ਚ ਰੱਖੀ ਮੀਟਿੰਗ ਸਮੇਂ ਲੋਕਾਂ ਨੂੰ ਅਕਾਲੀ ਦਲ ਵਾਰਿਸ਼ ਪੰਜਾਬ ਪਾਰਟੀ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕੀਤੇ ਜਾਣ ਦੀ ਅਪੀਲ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਸ੍ਰੀ ਖੰਡੂਰ ਸਾਹਿਬ ਦੀ ਯੋਗ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਲੋਕਾਂ ਦਾ ਭਰਭੂਰ ਸਮਰਥਨ ਮਿਲ ਰਿਹਾ ਹੈ | ਜ਼ਿਲ੍ਹਾ ਅਬਜਰਵਰ ਪਿ੍ਥੀਪਾਲ ਬਟਾਲਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹੋਈ ਕਾਨਫਰੰਸ 'ਚ ਹੋਏ ਭਾਰੀ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਪੰਜਾਬ 'ਚੋਂ ਬਾਹਰੀ ਤਾਕਤਾਂ ਨੂੰ ਖਦੇੜਨਾਂ ਚਾਹੁੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਲੁਧਿਆਣੇ ਦੀ ਧੀ ਬਣੀ ਕੈਨੇਡਾ 'ਚ ਜੇਲ੍ਹ ਅਧਿਕਾਰੀ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਖ਼ੂਨਦਾਨ ਕੈਂਪ ਲਗਾਇਆ
Ad Position 24