05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਿੱਧਸਰ ਸਾਹਿਬ ਜੋੜ-ਮੇਲਾ ਕੱਲ੍ਹ ਨੂੰ

Ad Position 21
No active advertisement
ਅਜੀਤ ਡੈਸਕ 16-04-2026
ਮਲੌਦ, 15 ਅਪ੍ਰੈਲ (ਨਿਜ਼ਾਮਪੁਰ)-ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਸਿੱਧਸਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਲਾਨਾ ਜੋੜ-ਮੇਲਾ ਵਿਸਾਖ ਦੀ ਮੱਸਿਆ ਦੇ ਦਿਹਾੜੇ 'ਤੇ ਭਲਕੇ 17 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਲੱਗ ਰਿਹਾ ਹੈ | ਪ੍ਰਬੰਧਕ ਕਮੇਟੀ ਪ੍ਰਧਾਨ ਸਵਰਨ ਸਿੰਘ ਲਸਾੜਾ ਤੇ ਸੈਕਟਰੀ ਅਵਤਾਰ ਸਿੰਘ ਜਰਗੜੀ ਨੇ ਦੱਸਿਆ ਕਿ ਜੋੜ-ਮੇਲੇ ਨੂੰ ਮੁੱਖ ਰੱਖਦਿਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਅਤੇ ਪ੍ਰਬੰਧਾਂ ਨੂੰ ਸੰਭਾਲਣ ਲਈ ਅਲੱਗ-ਅਲੱਗ ਟੀਮਾਂ ਬਣਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ 17 ਅਪ੍ਰੈਲ ਨੂੰ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੇਰ ਸ਼ਾਮ ਤੱਕ ਸਿੱਖ ਕੌਮ ਦੇ ਮਹਾਨ ਢਾਡੀ, ਕਵੀਸਰ ਤੇ ਕਥਾਵਾਚਕ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣਗੇ | ਜੋੜ-ਮੇਲੇ ਸਬੰਧੀ ਗੱਲਬਾਤ ਕਰਦਿਆਂ ਥਾਣਾ ਮੁਖੀ ਮਲੌਦ ਚਰਨਜੀਤ ਸਿੰਘ ਨੇ ਕਿਹਾ ਕਿ ਸੰਗਤਾਂ ਦੀ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਨਿਪਟਣ ਲਈ ਪੁਲਿਸ ਪਾਰਟੀ ਤਾਇਨਾਤ ਕੀਤੀ ਜਾਵੇਗੀ ਤਾਂ ਜੋ ਅਮਨ ਸ਼ਾਂਤੀ ਬਰਕਰਾਰ ਰਹੇ |
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਖ਼ਰੀਦ ਰੁਕੀ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦਾ ਵਫ਼ਦ ਦਾਖਾ ਮੰਡੀ ਅਫ਼ਸਰ ਨੂੰ ਮਿਲਿਆ ਅਗਲੀ ਖ਼ਬਰ ਲੁਧਿਆਣੇ ਦੀ ਧੀ ਬਣੀ ਕੈਨੇਡਾ 'ਚ ਜੇਲ੍ਹ ਅਧਿਕਾਰੀ
Ad Position 24