05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

24 ਸਾਲਾ ਨੌਜਵਾਨ ਦੀ ਦੁਬਈ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

Ad Position 21
No active advertisement
ਅਜੀਤ ਡੈਸਕ 16-04-2026

ਜਗਰਾਉਂ, 15 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਨੇੜਲੇ ਪਿੰਡ ਢੋਲਣ ਦੇ 24 ਸਾਲਾ ਨੌਜਵਾਨ ਪ੍ਰਦੀਪ ਸਿੰਘ ਪੁੱਤਰ ਜਗਦੀਸ਼ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਰੋਜ਼ੀ-ਰੋਟੀ ਕਮਾਉਣ ਗਏ ਪ੍ਰਦੀਪ ਸਿੰਘ 15 ਕੁ ਦਿਨ ਪਹਿਲਾਂ ਹੀ ਦੁਬਈ ਗਿਆ ਸੀ, ਅਚਾਨਕ ਇਹ ਭਾਣਾ ਵਾਪਰ ਗਿਆ | ਘਟਨਾ ਦੀ ਸੂਚਨਾਂ ਮਿਲਦਿਆਂ ਹੀ ਪਿੰਡ ਢੋਲਣ ਵਿਚ ਸ਼ੋਗ ਪਸਰ ਗਿਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਪੰਚ ਕਰਮਜੀਤ ਸਿੰਘ ਢੋਲਣ ਨੇ ਦੱਸਿਆ ਕਿ ਪ੍ਰਦੀਪ ਸਿੰਘ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਸੀ ਤੇ ਘਰ ਦੀ ਗਰੀਬੀ ਦੂਰ ਕਰਨ ਲਈ ਲਗਾਤਾਰ ਸ਼ੰਘਰਸ਼ ਕਰ ਰਿਹਾ ਸੀ | ਉਨਾਂ ਦੱਸਿਆ ਕਿ ਪ੍ਰਦੀਪ ਸਿੰਘ ਨੂੰ ਦੁਬਈ ਪਹੁੰਚਿਆਂ ਹਾਲੇ 15 ਦਿਨ ਹੀ ਹੋਏ ਸਨ ਤਾਂ ਅਚਾਨਕ ਉਸਦੇ ਪਿਤਾ ਜਗਦੀਸ਼ ਸਿੰਘ ਨੂੰ ਕੰਪਨੀ ਤੋਂ ਫੋਨ ਆਇਆ ਕਿ ਉਨਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਉਨਾਂ ਦੱਸਿਆ ਕਿ ਪ੍ਰਦੀਪ ਸਿੰਘ ਦਾ ਪਰਿਵਾਰ ਪਿੰਡ ਵਿਚ ਦੁੱਧ ਦਾ ਕੰਮ ਕਰਦਾ ਹੈ ਤੇ ਇਸ ਤੋਂ ਪਹਿਲਾਂ ਉਸ ਦੇ ਦੋ ਭਰਾਵਾਂ ਦੀ ਵੀ ਮੌਤ ਹੋ ਚੁੱਕੀ ਹੈ | ਅੱਜ ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋਇਆ | ਮਿਤਕ ਆਪਣੇ ਪਿੱਛੇ ਇਕ ਭੈਣ, ਦਾਦਾ-ਦਾਦੀ ਅਤੇ ਮਾਂ-ਬਾਪ ਨੂੰ ਰੌਦੇ ਵਿਲਕਦੇ ਛੱਡ ਗਿਆ ਹੈ | ਸਰਪੰਚ ਗੁਰਮੇਲ ਸਿੰਘ ਅਤੇ ਸਿੰਗਾਰਾ ਸਿੰਘ (ਸਾਬਕਾ ਸਰਪੰਚ) ਨੇ ਪੰਜਾਬ ਸਰਕਾਰ ਤੋਂ ਪਰਿਵਾਰ ਦੀ ਆਰਥਿਕ ਮੱਦਦ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸੁੰਦਰ ਪਿਚਾਈ, ਰਣਬੀਰ ਕਪੂਰ ਤੇ ਵਿਕਾਸ ਖੰਨਾ ਟਾਈਮ ਦੀ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ' ਦੀ ਸੂਚੀ 'ਚ ਸ਼ਾਮਿਲ <br... ਅਗਲੀ ਖ਼ਬਰ ਵੈਨਕੂਵਰ ਹਵਾਈ ਅੱਡੇ 'ਤੇ ਜਹਾਜ਼ 'ਚ ਖਰੂਦ ਪਾਉਂਦੇ 10 ਗਿ੍ਫ਼ਤਾਰ <br/>
Ad Position 24