ਮੁੱਲਾਂਪੁਰ-ਦਾਖਾ, 16 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ/ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਦੇਸ਼ਾਂ ਨਾਲ ਜਨ: ਸਕੱਤਰ ਇੰਚਾਰਜ ਸੰਗਠਨ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਸੰਗਠਨ ਸਿਰਜਣ ਅਭਿਆਨ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੀ ਸ਼ਿਫਾਰਿਸ਼ 'ਤੇ ਹਰਮਿੰਦਰ ਸਿੰਘ ਚੀਮਾ ਜਾਂਗਪੁਰ ਨੂੰ ਜ਼ਿਲ੍ਹਾ ਕਮੇਟੀ 'ਚ ਜਨ: ਸੈਕਟਰੀ ਚੁਣੇ ਜਾਣ 'ਤੇ ਕਾਂਗਰਸ ਦੇ ਸਮਰਥਕਾਂ ਵਲੋਂ ਹਰਮਿੰਦਰ ਸਿੰਘ ਨੂੰ ਵਧਾਈ ਦਿੱਤੀ ਗਈ | ਕਾਂਗਰਸ ਪਾਰਟੀ ਦੀ ਜ਼ਿਲ੍ਹਾ ਕਮੇਟੀ 'ਚ ਜਨ: ਸੈਕਟਰੀ ਨਿਯੁਕਤ ਹਰਮਿੰਦਰ ਸਿੰਘ ਚੀਮਾ ਨੇ ਕਿਹਾ ਕਿ ਉਹ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਵਿਚ ਨੁਮਾਇੰਦਗੀ ਮਿਲਣ 'ਤੇ ਪਹਿਲਾਂ ਨਾਲੋਂ ਵੀ ਤਨਦੇਹੀ ਨਾਲ ਕੰਮ ਕਰੇਗਾ | ਜ਼ਿਲ੍ਹਾ ਜਨ: ਸੈਕਟਰੀ ਚੁਣੇ ਜਾਣ 'ਤੇ ਹਰਮਿੰਦਰ ਸਿੰਘ ਚੀਮਾ ਵਲੋਂ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸੂਬਾ ਕਾਂਗਰਸ ਦੇ ਜਨ: ਸਕੱਤਰ ਇੰਚਾਰਜ (ਸੰਗਠਨ) ਕੈਪਟਨ ਸੰਦੀਪ ਸੰਧੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕੀਤਾ |