ਰਾਏਕੋਟ, 16 ਅਪ੍ਰੈਲ (ਸੁਸ਼ੀਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਨਾਨਕ ਦੇਵ ਕਾਨਵੈਂਟ ਸਕੂਲ ਪਿੰਡ ਆਂਡਲੂ ਦਾ ਸੀ.ਬੀ.ਐੱਸ.ਈ. ਵਲੋਂ ਐਲਾਨਿਆ ਗਿਆ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਐਲਾਨੇ ਗਏ ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਸ੍ਰੀਮਤੀ ਰਾਜਵਿੰਦਰ ਕੌਰ ਬਰਾੜ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿਚ ਸਕੂਲ ਦੇ ਵਿਦਿਆਰਥੀ ਬਬਲਪ੍ਰੀਤ ਸਿੰਘ ਨੇ 92 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚ ਪਹਿਲਾ, ਹਰਜੋਤ ਸਿੰਘ ਨੇ 86 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਐਸ਼ਦੀਪ ਕੌਰ ਨੇ 80 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਚੇਅਰਮੈਨ ਹਰਵਿੰਦਰ ਸਿੰਘ ਬਰਾੜ ਵਲੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਮੈਡਮ ਕਮਲਜੀਤ ਕੌਰ, ਮੈਡਮ ਰਣਜੀਤ ਕੌਰ, ਵਰਿੰਦਰ ਸਿੰਘ, ਇੰਦਰਜੀਤ ਕੌਰ, ਨਵਜੋਤ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਹਰਜੀਤ ਸਿੰਘ, ਇੰਦਰਜੀਤ ਸਿੰਘ, ਰੁਪਿੰਦਰ ਕੌਰ, ਗੁਰਜੀਤ ਕੌਰ ਆਦਿ ਸਕੂਲ ਦੇ ਅਧਿਆਪਕ ਵੀ ਹਾਜ਼ਰ ਸਨ |