29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਦਾ ਦਸਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਭੂੰਦੜੀ, 16 ਅਪ੍ਰੈਲ (ਕੁਲਦੀਪ ਸਿੰਘ ਮਾਨ)-ਇਲਾਕੇ ਦੇ ਨਾਮਵਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਦਾ ਦਸਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ | ਸਕੂਲ ਨੇ 100 ਫ਼ੀਸਦੀ ਨਤੀਜਾ ਹਾਸਲ ਕਰਦੇ ਹੋਏ ਇਲਾਕੇ ਵਿਚ ਆਪਣੀ ਵਿਲੱਖਣ ਪਛਾਣ ਬਣਾਈ ਹੈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਵਿਦਿਆਰਥੀਆਂ ਦੀ ਲਗਨ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਇਕੱਲੇ ਕਿਸੇ ਇਕ ਦੀ ਮਿਹਨਤ ਨਾਲ ਨਹੀਂ, ਸਗੋਂ ਸਾਰਿਆਂ ਦੀ ਸਾਂਝੀ ਕੋਸ਼ਿਸ਼ ਨਾਲ ਹੀ ਅਜਿਹੇ ਨਤੀਜੇ ਸੰਭਵ ਹੁੰਦੇ ਹਨ | ਉਨ੍ਹਾਂ ਅੱਗੇ ਕਿਹਾ ਕਿ ਸਹੀ ਦਿਸ਼ਾ ਤੇ ਯੋਗ ਅਗਵਾਈ ਨਾਲ ਵਿਦਿਆਰਥੀ ਹਰ ਖੇਤਰ ਵਿਚ ਕਾਮਯਾਬੀ ਹਾਸਲ ਕਰ ਸਕਦੇ ਹਨ | ਨਤੀਜੇ ਅਨੁਸਾਰ ਅਵਲੀਨ ਕੌਰ ਨੇ 91.6 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਮੰਨਤ ਕੌਰ, ਅਨਮੋਲਪ੍ਰੀਤ ਕੌਰ ਨੇ 90.4 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਜਸਵਿੰਦਰ ਨੇ 88 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਕਈ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ 90 ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੀ ਕਾਬਲਿਯਤ ਦਾ ਪ੍ਰਦਰਸ਼ਨ ਕੀਤਾ | ਨਤੀਜੇ ਦੇ ਐਲਾਨ ਤੋਂ ਬਾਅਦ ਸਕੂਲ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ ਅਤੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਸਕੂਲ ਦੇ ਸਾਰੇ ਸਟਾਫ਼ ਵਲੋਂ ਮੈਨੇਜਮੈਂਟ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਅਤੇ ਪਿ੍ੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਦੀ ਪ੍ਰੇਰਣਾ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ ਦਾ ਸੀ. ਬੀ. ਐੱਸ. ਸੀ. ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਦਸਵੀਂ ਕਲਾਸ ਦੇ ਨਤੀਜਿਆਂ 'ਚ ਮੱਲਾਂ ਮਾਰੀਆਂ
Ad Position 24