ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਕਮਾਲਪੁਰਾ ਦੀਆਂ ਵਿਦਿਆਰਥਣਾਂ ਨੇ ਬੀ.ਐੱਡ ਸਮੈਸਟਰ-ਤੀਜਾ ਦੇ ਨਤੀਜਿਆਂ 'ਚ ਮੱਲਾਂ ਮਾਰੀਆਂ
ਅਜੀਤ ਡੈਸਕ
17-04-2026
ਰਾਏਕੋਟ, 16 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ, ਕਮਾਲਪੁਰਾ ਦੀਆਂ ਵਿਦਿਆਰਥਣਾਂ ਨੇ ਐਲਾਨੇ ਗਏ ਬੀ.ਐੱਡ ਸਮੈਸਟਰ-ਤੀਜਾ ਦੇ ਨਤੀਜਿਆਂ ਵਿਚ ਮੱਲਾਂ ਮਾਰੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਗੀਤਾ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਨਤੀਜਾ 100 ਫ਼ੀਸਦੀ ਰਿਹਾ | ਉਨਾਂ ਨਤੀਜੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਜਸਮੀਨ ਕੌਰ ਨੇ 89 ਫ਼ੀਸਦੀ ਅੰਕਾਂ ਨਾਲ ਪਹਿਲਾਂ ਸਥਾਨ, ਅਰਸ਼ਪ੍ਰੀਤ ਕੌਰ ਤੇ ਹਰਪ੍ਰੀਤ ਕੌਰ ਨੇ ਸਾਂਝੇ ਤੌਰ 'ਤੇ 88.6 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਅੰਮਿ੍ਤਪਾਲ ਕੌਰ, ਇੰਦਰਪ੍ਰੀਤ ਕੌਰ ਤੇ ਖੁਸ਼ੀ ਜਿੰਦਲ ਨੇ ਸਾਂਝੇ ਤੌਰ 'ਤੇ 88.3 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਗੀਤਾ ਸ਼ਰਮਾ ਨੇ ਬਾਕੀ ਵਿਦਿਆਰਥਣਾਂ ਨੂੰ ਵੀ ਸ਼ਾਬਾਸ਼ੀ ਦਿੱਤੀ ਅਤੇ ਉਨਾਂ ਨੂੰ ਅੱਗੇ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੰਸਥਾ ਦੇ ਪ੍ਰਧਾਨ ਬਲਜਿੰਦਰ ਸਿੰਘ ਹੰਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ, ਸਕੱਤਰ ਮਲਕੀਅਤ ਸਿੰਘ ਰਾਜਲ, ਮੈਨੇਜਮੈਂਟ ਮੈਂਬਰ ਦਰਸ਼ਨ ਸਿੰਘ ਹੰਸਰਾ, ਸ਼ੇਰ ਸਿੰਘ ਹੰਸਰਾ, ਸੁਪਰਵਾਈਜ਼ਰ ਅਵਤਾਰ ਸਿੰਘ ਵਲੋਂ ਵੀ ਇਨਾਂ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਉਨਾਂ ਕਿਹਾ ਕਿ ਇਸ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਮਿਹਨਤੀ ਸਟਾਫ਼ ਤੇ ਵਿਦਿਆਰਥਣਾਂ ਨੂੰ ਜਾਂਦਾ ਹੈ, ਜਿਨਾਂ ਸਦਕਾ ਵਿਦਿਆਰਥਣਾਂ ਨੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਚਮਕਾਇਆ ਹੈ | ਉਨਾਂ ਸਮੂਹ ਵਿਦਿਆਰਥਣਾਂ ਦੇ ਸੁਨਿਹਰੀ ਭਵਿੱਖ ਲਈ ਸ਼ੁੱਭ-ਕਾਮਨਾਵਾਂ ਵੀ ਦਿੱਤੀਆਂ |