29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 17-04-2026
ਰਾਏਕੋਟ, 16 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ) ਵਿਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਅਤੇ ਕੀਰਤਨ ਕੀਤਾ, ਉਪਰੰਤ ਵਿਦਿਆਰਥੀਆਂ ਵਲੋਂ ਕਵੀਸ਼ਰੀ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਧਾਰਮਿਕ ਅਧਿਆਪਕ ਗੁਰਮੇਲ ਸਿੰਘ, ਸੰਗੀਤ ਅਧਿਆਪਕ ਮੈਡਮ ਗੁਰਵਿੰਦਰ ਕੌਰ ਵਲੋਂ ਪ੍ਰੋਗਰਾਮ ਸੁਚੱਜੇ ਢੰਗ ਨਾਲ ਉਲੀਕਿਆ ਗਿਆ | ਇਸ ਸਮੇਂ ਪਿ੍ੰਸੀਪਲ ਬਲਕਾਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਖ਼ਾਲਸਾ ਪ੍ਰਗਟ ਦਿਵਸ ਦੀ ਮਹਾਨਤਾ, ਦਸਤਾਰਾਂ ਸਜਾਉਣ ਅਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਸਮਾਗਮ ਦੀ ਸਮਾਪਤੀ ਦੀ ਅਰਦਾਸ ਪੰਜਾਬੀ ਅਧਿਆਪਕ ਸਤਵੀਰ ਸਿੰਘ ਵਲੋਂ ਕੀਤੀ ਗਈ | ਇਸ ਸਮੇਂ ਸਰਬਜੀਤ ਕੌਰ ਗਰੇਵਾਲ, ਬਲਜਿੰਦਰ ਕੌਰ, ਪਰਮਿੰਦਰ ਕੌਰ, ਗੁਰਮੀਤ ਕੌਰ, ਬਬੀਤਾ ਰਾਣੀ, ਗੁਰਪ੍ਰੀਤ ਕੌਰ, ਰਵਨੀਤ ਕੌਰ, ਮਨਦੀਪ ਕੌਰ, ਹਰਪ੍ਰੀਤ ਕੌਰ, ਪ੍ਰਭਦੀਪ ਕੌਰ, ਰਕਸ਼ਾ ਰਾਣੀ, ਰਾਣੀ ਸੈਂਭੀ, ਸੰਦੀਪ ਕੌਰ, ਕਿਰਨਦੀਪ ਕੌਰ, ਬੇਅੰਤ ਕੌਰ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ, ਗੁਰਵਿੰਦਰ ਕੌਰ, ਸਨਦੀਪ ਕੌਰ, ਕੁਲਜੀਤ ਕੌਰ, ਬਿ੍ਜ ਬਾਲਾ, ਵਰਿੰਦਰ ਮੋਹਨ, ਸੁਦਾਗਰ ਸਿੰਘ, ਜਤਿੰਦਰਪਾਲ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ 'ਚ ਵਿਸਾਖੀ ਤਿਉਹਾਰ ਮਨਾਇਆ ਅਗਲੀ ਖ਼ਬਰ ਨਗਰ ਕੌਂਸਲ ਰਾਏਕੋਟ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਸੇਵਾਕਾਲ ਪੂਰਾ ਹੋਣ 'ਤੇ ਕੌਂਸਲ ਸਟਾਫ਼ ਵਲੋਂ ਦਿੱਤੀ ਗਈ ਨਿੱਘੀ ਵਿਦ...
Ad Position 24