29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ 'ਚ ਵਿਸਾਖੀ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 17-04-2026
ਭੂੰਦੜੀ, 16 ਅਪ੍ਰੈਲ (ਕੁਲਦੀਪ ਸਿੰਘ ਮਾਨ)-ਇਲਾਕੇ ਦੇ ਪ੍ਰਸਿੱਧ ਸਿੱਖਿਆ ਸੰਸਥਾਨ ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਿਚ ਅੱਜ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਨਾਲ ਪੂਰਾ ਮਾਹੌਲ ਤਿਉਹਾਰੀ ਰੰਗ ਵਿਚ ਰੰਗਿਆ ਹੋਇਆ ਦਿਖਾਈ ਦਿੱਤਾ | ਸਕੂਲ ਦੇ ਬੱਚੇ ਵੀ ਇਸ ਖੁਸ਼ੀ ਦੇ ਮੌਕੇ 'ਤੇ ਰੰਗ-ਬਿਰੰਗੇ ਕੱਪੜੇ ਪਹਿਨ ਕੇ ਸਕੂਲ ਪਹੁੰਚੇ ਅਤੇ ਆਪਣੇ ਚਿਹਰਿਆਂ 'ਤੇ ਖੁਸ਼ੀ ਅਤੇ ਉਤਸ਼ਾਹ ਦੀ ਝਲਕ ਦਿਖਾਈ ਦਿੱਤੀ | ਇਸ ਦੌਰਾਨ ਸਕੂਲ ਵਿਚ ਇਕ ਸ਼ਾਨਦਾਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ, ਗਿੱਧਾ, ਭੰਗੜਾ, ਲੋਕ ਗੀਤ ਅਤੇ ਹੁਨਰ ਦਾ ਬਖੂਬੀ ਪ੍ਰਦਰਸ਼ਨ ਕੀਤਾ | ਪ੍ਰੋਗਰਾਮ ਦੌਰਾਨ ਬੱਚਿਆਂ ਵਲੋਂ ਵਿਸਾਖੀ ਨਾਲ ਸੰਬੰਧਿਤ, ਗੀਤ ਅਤੇ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਿਨਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਭੰਗੜੇ ਦੀਆਂ ਧੁਨਾਂ 'ਤੇ ਜੋਸ਼ੀਲਾ ਪ੍ਰੋਗਰਾਮ ਪੇਸ਼ ਕਰਕੇ ਮਾਹੌਲ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਦਵਿੰਦਰ ਕੌਰ ਤਤਲਾ ਨੇ ਵਿਸਾਖੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ 'ਤੇ ਚਾਨਣਾ ਪਾਇਆ ਅਤੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਸ ਪਵਿੱਤਰ ਤਿਉਹਾਰ ਦੀਆਂ ਦਿਲੋਂ ਵਧਾਈਆਂ ਦਿੱਤੀਆਂ | ਉਨਾਂ ਨੇ ਬੱਚਿਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਅਤੇ ਤਿਉਹਾਰਾਂ ਨੂੰ ਮਨਾਉਣ ਦੀ ਪ੍ਰੇਰਣਾ ਵੀ ਦਿੱਤੀ | ਇਸ ਸਮਾਗਮ ਦੌਰਾਨ ਸਕੂਲ ਦੇ ਸਮੂਹ ਸਟਾਫ਼ ਮੈਂਬਰ ਜਗਦੀਪ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਰੁਪਿੰਦਰ ਕੌਰ ਕਲੇਰ, ਅਮਨਜੋਤ ਕੌਰ, ਪ੍ਰਭਜੋਤ ਕੌਰ, ਅਪਿੰਦਰ ਕੌਰ, ਸਰਬਜੀਤ ਕੌਰ, ਗੁਰਪ੍ਰੀਤ ਕੌਰ, ਸੁਖਦੀਪ ਕੌਰ, ਸੁਖਬੀਰ ਕੌਰ, ਦਿਲਪ੍ਰੀਤ ਕੌਰ, ਬਲਪ੍ਰੀਤ ਕੌਰ, ਮਮਤਾ ਰਾਣੀ, ਗੁਰਭਜਨ ਕੌਰ, ਨਵਪ੍ਰੀਤ ਕੌਰ, ਗਗਨਦੀਪ ਕੌਰ, ਮਨਦੀਪ ਕੌਰ ਅਤੇ ਕਿਰਨਜੀਤ ਕੌਰ ਵੀ ਹਾਜ਼ਰ ਸਨ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਇਸ ਤਰ•ਾਂ ਦੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਗਿਆ ਕਿ ਇਨਾਂ ਨਾਲ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਦੇ ਨਾਲ-ਨਾਲ ਆਪਣੀ ਸੱਭਿਆਚਾਰ ਪ੍ਰਤੀ ਪਿਆਰ ਵੀ ਵੱਧਦਾ ਹੈ |
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਸਫ਼ਾਈ ਸੇਵਕ ਸੰਗਠਨ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਸਮਾਗਮ ਅਗਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ
Ad Position 24