29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਰਸੂਲਪੁਰ ਵਿਖੇ ਵਿਸਾਖੀ ਦਿਹਾੜੇ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 17-04-2026
ਹਠੂਰ, 16 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਵੱਡਾ ਗੁਰਦੁਆਰਾ ਬਾਬਾ ਸਾਧੂ ਰਾਮ ਪਿੰਡ ਰਸੂਲਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਨੇ ਨਗਰ ਵਾਸੀ ਸੰਗਤਾਂ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਅਤੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਧਾਰਮਿਕ ਸਮਾਗਮ ਕਰਵਾਏ, ਜਿਸ ਵਿਚ ਅੰਮਿ੍ਤ ਵੇਲੇ ਆਸਾ ਜੀ ਦੀ ਵਾਰ ਦੇ ਕੀਰਤਨ ਹੋਏ ਅਤੇ 10 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਅਤੇ ਅਰਦਾਸ ਬੇਨਤੀ ਉਪਰੰਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਉੱਚੇਚੇ ਤੌਰ 'ਤੇ ਪੁੱਜੇ | ਇਨ੍ਹਾਂ ਹੋਏ ਮੁਕਾਬਲਿਆਂ ਦੌਰਾਨ ਦਸਤਾਰ ਮੁਕਾਬਲੇ, ਗੁਰਬਾਣੀ ਕੰਠ ਮੁਕਾਬਲੇ ਅਤੇ ਲੰਮੇ ਕੇਸਾਂ ਦੀ ਸੰਭਾਲ ਮੁਕਾਬਲੇ ਦੋ ਉਮਰ ਵਰਗ, 7 ਤੋਂ 12 ਸਾਲ ਅਤੇ 13 ਤੋਂ 17 ਸਾਲ ਦਰਮਿਆਨ ਕਰਵਾਏ ਗਏ | ਦਸਤਾਰ ਮੁਕਾਬਲੇ ਵਿਚੋਂ ਹਰਕਮਲ ਸਿੰਘ ਪਹਿਲੇ, ਪ੍ਰਭਜੋਤ ਸਿੰਘ ਦੂਜੇ, ਗੁਰਰਬਾਣੀ ਕੰਠ ਮੁਕਾਬਲੇ 'ਚੋਂ ਝਿਲਮਿਲ ਸਿੰਘ ਪਹਿਲੇ, ਬਲਜਿੰਦਰ ਕੌਰ ਦੂਜੇ, ਕੇਸਾਂ ਦੀ ਸੰਭਾਲ 'ਚੋਂ ਦਲਬੀਰ ਸਿੰਘ ਪਹਿਲੇ, ਕਮਲਪ੍ਰੀਤ ਸਿੰਘ ਦੂਜੇ ਸਥਾਨ 'ਤੇ ਰਹੇ | ਜੇਤੂ ਬੱਚਿਆਂ ਨੂੰ ਨਕਦ ਰਾਸ਼ੀ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਦਾ ਪਵਿੱਤਰ ਦਿਹਾੜਾ ਸਾਡੇ ਪੰਜਾਬ ਵਾਸੀਆਂ ਲਈ ਯਾਦਗਾਰੀ ਅਤੇ ਕੁਰਬਾਨੀਆਂ ਭਰਿਆ ਇਤਿਹਾਸਕ ਦਿਹਾੜਾ ਹੈ | ਇਸ ਦਿਨ ਜਿੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਕੀਤੀ ਖਾਲਸਾ ਪੰਥ ਦੀ ਸਾਜਨਾ ਸਾਨੂੰ ਇਨਸਾਨੀਅਤ ਨੂੰ ਇਕ ਲੜੀ 'ਚ ਪਰੋਂਦੀ ਹੈ, ਉੱਥੇ ਜਲਿ੍ਹਆਂ ਵਾਲੇ ਬਾਗ 'ਚ ਹੋਏ ਖੂਨੀ ਸਾਕੇ ਦੀਆਂ ਯਾਦਾਂ ਸਾਨੂੰ ਸਿਦਕ, ਸਬਰ ਤੇ ਜ਼ੁਲਮ ਖ਼ਿਲਾਫ਼ ਡਟਣ ਦੀ ਤਾਕਤ ਬਖਸ਼ਦੀ ਹੈ ਅਤੇ ਇਸ ਦਿਨ ਸਾਡੇ ਦੇਸ਼ ਦਾ ਸੰਵਿਧਾਨ ਤਿਆਰ ਕਰਨ ਵਾਲੇ ਬਾਬਾ ਸਾਹਿਬ ਅੰਬੇਦਕਰ ਦਾ ਜਨਮ ਦਿਹਾੜਾ ਵੀ ਹੈ | ਇਸ ਤੋਂ ਇਲਾਵਾ ਕਣਕ ਦੀ ਵਾਢੀ ਨੂੰ ਲੈ ਕੇ ਵੀ ਇਸ ਤਿਉਹਾਰ ਦਾ ਕਿਸਾਨਾਂ ਨਾਲ ਸਬੰਧ ਜੁੜਦਾ ਹੈ | ਉਨ੍ਹਾਂ ਨੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਦੇ ਹਰ ਸਾਲ ਕੀਤੇ ਜਾਂਦੇ ਇਸ ਉਪਰਾਲੇ ਲਈ ਉਸ ਦੀ ਸ਼ਲਾਘਾ ਤੇ ਧੰਨਵਾਦ ਕੀਤਾ | ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਨੇ ਆਏ ਸਮੂਹ ਮਹਿਮਾਨਾਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮਨਦੀਪ ਸਿੰਘ ਦੌਧਰ, ਅਵਤਾਰ ਸਿੰਘ ਮੱਲ੍ਹਾ ਸਾਬਕਾ ਸਰਪੰਚ, ਗੁਰਜੰਟ ਸਿੰਘ ਮੈਂਬਰ, ਬੀਰ ਸਿੰਘ ਮੈਂਬਰ, ਛਿੰਦਰ ਕੌਰ ਮੈਂਬਰ, ਪ੍ਰਭਜੀਤ ਸਿੰਘ ਪੰਚ, ਮਨਜੀਤ ਸਿੰਘ ਪੰਚ, ਗੁਰਦੇਵ ਕੌਰ ਮੈਂਬਰ, ਪਰਮਜੀਤ ਸਿੰਘ, ਜਸਕਰਨ ਸਿੰਘ, ਸਿੰਗਾਰਾ ਸਿੰਘ, ਹਰਨੇਕ ਸਿੰਘ ਫੌਜੀ, ਰਾਜ ਸਿੰਘ ਪਟਵਾਰੀ, ਜੋਗਿੰਦਰ ਸਿੰਘ, ਝਲਮਣ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸਿੰਘ ਸਾਹਿਬ ਨੇ ਕੀਤਾ ਦੌਰਾ ਅਗਲੀ ਖ਼ਬਰ ਪਹਿਲੀ ਤੋਂ 12ਵੀਂ ਦੇ ਅੱਵਲ ਬੱਚਿਆਂ ਦਾ ਵੀ ਕੀਤਾ ਵਿਸ਼ੇਸ਼ ਸਨਮਾਨ ਰਸੂਲਪੁਰ ਵਿਖੇ ਵਿਸਾਖੀ ਦਿਹਾੜੇ ਮੌਕੇ ਬੱਚਿਆਂ ਦ...
Ad Position 24