29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਕਾਨੂੰਨ ਵਿਚ ਸੋਧ ਦਾ ਕੀਤਾ ਸਵਾਗਤ-ਬਾਬਾ ਲਾਭ ਸਿੰਘ/ਨਿਰੰਜਨ ਸਿੰਘ ਨੂਰ

Ad Position 21
No active advertisement
ਅਜੀਤ ਡੈਸਕ 17-04-2026
ਮਾਛੀਵਾੜਾ ਸਾਹਿਬ, 16 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ 13 ਅਪ੍ਰੈਲ 2026 ਵਾਲੇ ਦਿਨ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਬੇਅਦਬੀ ਦੇ ਮੁੱਦੇ 'ਤੇ ਕਾਨੂੰਨ ਸਖ਼ਤ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਦੌਰਾਨ ਸਰਕਾਰ ਵਲੋਂ ਜਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ | ਇਸ ਸਬੰਧੀ ਸੀਨੀਅਰ 'ਆਪ' ਆਗੂ ਬਾਬਾ ਲਾਭ ਸਿੰਘ ਸ਼ਤਾਬਗੜ੍ਹ ਅਤੇ ਆਮ ਆਦਮੀ ਪਾਰਟੀ ਦੀ ਕੌਂਸਲਰ ਪ੍ਰਕਾਸ਼ ਕੌਰ ਦੇ ਪਤੀ ਨਿਰੰਜਨ ਸਿੰਘ ਨੂਰ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਭਗਵੰਤ ਮਾਨ ਸਰਕਾਰ ਨੇ ਇੱਕ ਵਾਰ ਫਿਰ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਪੰਜਾਬ ਤੇ ਅਮਨ ਵਿਰੋਧੀ ਤਾਕਤਾਂ ਅਜਿਹੀਆਂ ਕਾਰਵਾਈਆਂ ਨਾਲ ਪੰਜਾਬੀਆਂ ਦੀ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਖ਼ਤ ਸਜ਼ਾਵਾਂ ਦੇ ਡਰ ਕਾਰਨ ਬੇਅਦਬੀ ਦੇ ਮਾਮਲੇ ਜ਼ਰੂਰ ਘਟਣਗੇ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਅਜਿਹਾ ਕੰਮ ਕੀਤਾ ਹੈ ਜਿਸ ਦੀ ਆਸ ਲੋਕਾਂ ਨੂੰ ਪੰਥਕ ਕਹਾਉਣ ਵਾਲੀ ਸਰਕਾਰ ਸਮੇਂ ਸੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੇ ਸਾਬਕਾ ਡੀ.ਜੀ.ਪੀ ਬੀਰਇੰਦਰ ਸਿੰਘ ਸਿੱਧੂ ਦੁਬਾਰਾ ਪ੍ਰਧਾਨ... ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਝਰਵਾਣਾ ਸਾਹਿਬ ਦਿੱਤੂਪੁਰ ਜੱਟਾਂ ਵਿਖੇ ਸਮਾਗਮ
Ad Position 24