29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਘੁਮਾਣ 'ਚ ਡਾ.ਬੀ.ਆਰ. ਅੰਬੇਡਕਰ ਦੀ ਜੈਅੰਤੀ ਮਨਾਈ

Ad Position 21
No active advertisement
ਅਜੀਤ ਡੈਸਕ 17-04-2026
ਗੁਰੂਸਰ ਸੁਧਾਰ, 16 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਘੁਮਾਣ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਦੀ 135ਵੀਂ ਜੈਅੰਤੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਈ ਗਈ | ਸਰਪੰਚ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਇਸ ਮੌਕੇ ਹਾਜ਼ਰੀਨਾਂ ਨੇ ਡਾ: ਬੀ.ਆਰ. ਅੰਬੇਡਕਰ ਦੀ ਤਸਵੀਰ 'ਤੇ ਫੁੱਲ, ਮਾਲਾਵਾਂ ਅਰਪਿਤ ਕਰਕੇ ਉਨ•ਾਂ ਦੀ ਦੇਸ਼ ਅਤੇ ਸਮਾਜ ਪ੍ਰਤੀ ਦੇਣ ਨੂੰ ਯਾਦ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜਿਨਾਂ ਨੂੰ ਬਾਬਾ ਸਾਹਿਬ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ, ਇਕ ਦੂਰਦਰਸ਼ੀ ਨੇਤਾ ਹੋਣ ਤੋਂ ਇਲਾਵਾ ਵਡੇ ਸਮਾਜ ਸੁਧਾਰਕ ਵੀ ਸਨ | ਉਨਾਂ ਕਿਹਾ ਕਿ ਡਾ. ਬੀ.ਆਰ.ਅੰਬੇਡਕਰ ਨੇ ਦਲਿਤਾਂ, ਪਛੜੀਆਂ ਸ਼੍ਰੇਣੀਆਂ ਤੇ ਦੱਬੇ-ਕੁਚਲੇ ਲੋਕਾਂ ਨੂੰ ਸਮਾਜ ਵਿਚ ਸਮਾਨਤਾ ਤੇ ਬਰਾਬਰੀ ਦਾ ਸਥਾਨ ਦਿਵਾਉਣ ਲਈ ਸੰਘਰਸ਼ ਕੀਤਾ ਤੇ ਭਾਰਤੀ ਸੰਵਿਧਾਨ ਦੇ ਨਿਰਮਾਣ ਵਿਚ ਵਡਮੁੱਲੀ ਭੂਮਿਕਾ ਨਿਭਾਈ | ਇਸ ਮੌਕੇ ਸਰਪੰਚ ਭੁਪਿੰਦਰ ਸਿੰਘ, ਜੋਗਿੰਦਰ ਸਿੰਘ ਸਾਬਕਾ ਪੰਚ, ਰਾਜੂ ਸਿੰਘ, ਸੋਨੂੰ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਬਲਦੇਵ ਸਿੰਘ, ਰੁਲਦਾ ਸਿੰਘ, ਜਗਤਾਰ ਸਿੰਘ ਆਦਿ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਅਨੁਵਰਤ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੇ ਸਾਬਕਾ ਡੀ.ਜੀ.ਪੀ ਬੀਰਇੰਦਰ ਸਿੰਘ ਸਿੱਧੂ ਦੁਬਾਰਾ ਪ੍ਰਧਾਨ...
Ad Position 24