29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਅਨੁਵਰਤ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

Ad Position 21
No active advertisement
ਅਜੀਤ ਡੈਸਕ 17-04-2026
ਜਗਰਾਉਂ, 16 ਅਪ੍ਰੈਲ (ਵਿਨੋਦ ਕੁਮਾਰ)-ਅਨੁਵਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਬਹੁਤ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਉਪਰੰਤ ਸ਼ਬਦ ਕੀਰਤਨ ਹੋਇਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਸਮੂਹਿਕ ਤੌਰ 'ਤੇ ਹਿੱਸਾ ਲਿਆ | ਇਸ ਮੌਕੇ ਅਰਿਹੰਤ ਜੈਨ, ਸਕੂਲ ਡਾਇਰੈਕਟਰ ਅਮਰਜੀਤ ਕੌਰ ਅਤੇ ਪਿ੍ੰਸੀਪਲ ਗੋਲਡੀ ਜੈਨ ਨੇ ਕਿਹਾ ਕਿ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਮਨ ਨੂੰ ਸ਼ਾਂਤੀ ਅਤੇ ਸਕਾਰਾਤਮਕ ਊਰਜਾ ਪ੍ਰਦਾਨ ਕਰਦਾ ਹੈ | ਇਸ ਮੌਕੇ ਉਨ੍ਹਾਂ ਵਿਸਾਖੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ | ਪ੍ਰੋਗਰਾਮ ਦੇ ਅੰਤ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਕੜਾਹ ਪ੍ਰਸ਼ਾਦ ਵੰਡਿਆ ਗਿਆ ਅਤੇ ਗੁਰੂ ਦਾ ਲੰਗਰ ਵਰਤਾਇਆ ਗਿਆ | ਇਸ ਮੌਕੇ ਵਰਿੰਦਾਵਨ ਵਿਚ ਵਾਪਰੇ ਦੁਖਦਾਈ ਹਾਦਸੇ ਵਿਚ ਗਈਆਂ ਕੀਮਤੀ ਜਾਨਾਂ ਦੇ ਪ੍ਰਤੀ ਆਪਣੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਖੇਤਾਂ 'ਚ ਕਣਕ ਦੇ ਵੱਢਾਂ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ-ਪ੍ਰਧਾਨ ਚਾਵਲਾ ਅਗਲੀ ਖ਼ਬਰ ਘੁਮਾਣ 'ਚ ਡਾ.ਬੀ.ਆਰ. ਅੰਬੇਡਕਰ ਦੀ ਜੈਅੰਤੀ ਮਨਾਈ
Ad Position 24