29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਹਾਕਮ ਸਿੰਘ ਦੇਹੜਕਾ ਵਿਖੇ ਧਾਰਮਿਕ ਸਮਾਗਮ ਕਰਵਾਏ

Ad Position 21
No active advertisement
ਅਜੀਤ ਡੈਸਕ 17-04-2026
ਹਠੂਰ, 16 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸ਼ਹੀਦ ਬਾਬਾ ਹਾਕਮ ਸਿੰਘ ਦੇ ਜਨਮ ਅਸਥਾਨ ਗੁਰਦੁਆਰਾ ਸਾਹਿਬ ਪਿੰਡ ਦੇਹੜਕਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਦੇਹੜਕਾ ਦੀ ਅਗਵਾਈ ਹੇਠ 3 ਰੋਜ਼ਾ ਧਾਰਮਿਕ ਸਮਾਗਮ ਕਰਵਾਏ ਗਏ | ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਰੰਭ ਕਰਵਾਏ ਦੋ ਸ੍ਰੀ ਅਖੰਡ ਪਾਠਾਂ ਦੇ ਅੱਜ ਪੂਰਨ ਗੁਰ-ਮਰਿਯਾਦਾ ਅਨੁਸਾਰ ਭੋਗ ਪਾਏ ਗਏ ਅਤੇ ਭੋਗ ਉਪਰੰਤ ਰਾਗੀ ਭਾਈ ਕੁਲਦੀਪ ਸਿੰਘ ਡੱਲੇ ਵਾਲਿਆਂ ਦੇ ਜੱਥੇ ਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਭਜਨ ਸਿੰਘ ਨੇ ਇਸ ਸਬੰਧੀ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ | ਮੌਕੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਰਾਗੀ ਜੱਥੇ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਅਜੀਤ ਸਿੰਘ ਕੈਨੇਡਾ, ਚਰਨਜੀਤ ਸਿੰਘ ਜਗਰਾਉਂ, ਸਾਬਕਾ ਸਰਪੰਚ ਕਰਮਜੀਤ ਸਿੰਘ ਕੱਕੂ, ਜਗਮੇਲ ਸਿੰਘ ਤਲਵੰਡੀ ਮੱਲੀਆਂ, ਜਥੇਦਾਰ ਅਜਮੇਰ ਸਿੰਘ, ਬਲਵੀਰ ਸਿੰਘ ਤਲਵੰਡੀ ਮੱਲੀਆਂ, ਸੁਖਦੇਵ ਸਿੰਘ ਬਿੱਲੂ ਧਾਲੀਵਾਲ, ਜਗਰੂਪ ਸਿੰਘ, ਭਗਵੰਤ ਸਿੰਘ ਸੌਂਦ, ਬਲਜੀਤ ਸਿੰਘ ਗਰੇਵਾਲ, ਬੰਤ ਸਿੰਘ, ਨਿਰਮਲ ਸਿੰਘ ਨੌਧੇਕਾ, ਹਰਚੰਦ ਸਿੰਘ ਗਰੇਵਾਲ, ਜਗਦੀਸ਼ ਸਿੰਘ ਨਿੱਕਾ, ਦਰਸ਼ਨ ਸਿੰਘ ਢੁੱਡੀਕਾ, ਜਸਵਿੰਦਰ ਸਿੰਘ ਲਾਡੀ, ਸੰਦੀਪ ਸਿੰਘ, ਗ੍ਰੰਥੀ ਬੂਟਾ ਸਿੰਘ, ਦਰਸ਼ਨ ਸਿੰਘ ਦਲੇਰ, ਸੁੱਖਾ ਸਿੰਘ, ਹਰਨੇਕ ਸਿੰਘ, ਮੇਜਰ ਸਿੰਘ, ਭੋਲਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸਾਈਬਰ ਕ੍ਰਾਈਮ ਠੱਗੀ ਦਾ ਸ਼ਿਕਾਰ ਹੋਇਆ ਪਿੰਡ ਭੈਣੀ ਦਰੇੜਾ ਦਾ ਪਰਿਵਾਰ
Ad Position 24