29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ੍ਰੀ ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-04-2026
ਹਲਵਾਰਾ, 16 ਅਪ੍ਰੈਲ (ਮਨਦੀਪ ਸਿੰਘ ਉੱਭੀ)-ਸ੍ਰੀ ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦਾ ਬੋਰਡ ਦੇ ਇਮਤਿਹਾਨਾਂ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਤੇ ਸਾਰੇ ਹੀ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ | ਵਿਦਿਆਰਥਣ ਰਵਨੀਤ ਕੌਰ ਨੇ 87 ਫ਼ੀਸਦੀ, ਸਹਿਜਪ੍ਰੀਤ ਕੌਰ ਨੇ 86 ਫ਼ੀਸਦੀ, ਗੁਰਪ੍ਰੀਤ ਕੌਰ ਨੇ 81 ਫ਼ੀਸਦੀ ਤੇ ਪ੍ਰਨੀਤ ਕੌਰ ਨੇ 72 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅੰਦਰ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਤੇ ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਹੋਣਹਾਰ ਬੱਚਿਆਂ ਦਾ ਸਕੂਲ ਕਮੇਟੀ ਪ੍ਰਧਾਨ ਜਸਵੰਤ ਸਿੰਘ ਵਲੋਂ ਮੂੰਹ ਮਿੱਠਾ ਕਰਵਾਇਆ ਗਿਆ ਤੇ ਹੌਂਸਲਾ ਅਫ਼ਜਾਈ ਦਿੰਦਿਆਂ ਇਨਾਮ ਭੇਟ ਕਰਕੇ ਸਨਮਾਨਿਤ ਕੀਤਾ |
ਇਸ ਸ਼ਾਨਦਾਰ ਨਤੀਜੇ ਬਦਲੇ ਪ੍ਰਧਾਨ ਜਸਵੰਤ ਸਿੰਘ, ਪਿ੍ੰ. ਚਰਨਜੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਮੈਂਬਰਾਂ ਨੇ ਹੋਣਹਾਰ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਸਖ਼ਤ ਮਿਹਨਤ ਕਰਨ ਲਈ ਕਿਹਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਭੰਮੀਪੁਰਾ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਹਾਕਮ ਸਿੰਘ ਦੇਹੜਕਾ ਵਿਖੇ ਧਾਰਮਿਕ ਸਮਾਗਮ ਕਰਵਾਏ
Ad Position 24