ਰਾਏਕੋਟ, 16 ਅਪ੍ਰੈਲ (ਸੁਸ਼ੀਲ)-ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਦੇਖਰੇਖ ਹੇਠ ਕਰਵਾਏ ਗਏ ਇਕ ਸਮਾਗਮ ਦੌਰਾਨ ਸਕੂਲ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਅਤੇ ਕਵੀਸ਼ਰੀ ਪੇਸ਼ ਕੀਤੀ ਗਈ | ਇਸ ਉਪਰੰਤ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਤਹਿਤ ਪੰਜਾਬੀ ਲੋਕ ਨਾਚ ਭੰਗੜਾ, ਗਿੱਧਾ, ਗੀਤ ਅਤੇ ਸਕਿੱਟਾਂ ਆਦਿ ਪੇਸ਼ ਕਰਕੇ ਹਾਜ਼ਰੀਨ ਦਾ ਮਨੋਰੰਜਨ ਕੀਤਾ ਗਿਆ |ਇਸ ਮੌਕੇ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਕੀਤੀ ਗਈ ਖ਼ਾਲਸਾ ਪੰਥ ਦੀ ਸਥਾਪਨਾ ਅਤੇ ਇਸ ਦਿਨ ਨਾਲ ਜੁੜੇ ਜਲਿਆਂ ਵਾਲੇ ਬਾਗ ਦੇ ਸਾਕੇ ਬਾਰੇ ਵੀ ਚਾਨਣਾ ਪਾਇਆ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਸ਼੍ਰੀਮਤੀ ਗੁਰਜੀਤ ਕੌਰ ਤੋਂ ਇਲਾਵਾ ਸਕੂਲ ਦੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ |