29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਵਿਸਾਖੀ ਮੌਕੇ ਨਵੇਂ ਸੈਸ਼ਨ ਦਾ ਕੀਤਾ ਆਗਾਜ਼

Ad Position 21
No active advertisement
ਅਜੀਤ ਡੈਸਕ 17-04-2026
ਹਠੂਰ, 16 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਂਅ 'ਤੇ ਸਫ਼ਲਤਾਪੂਰਵਕ ਚੱਲ ਰਹੇ ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ ਦੀ ਪ੍ਰਬੰਧਕ ਕਮੇਟੀ ਵਲੋਂ ਆਪਣੇ ਸਕੂਲ ਦੇ ਨਵੇਂ ਸੈਸ਼ਨ ਦਾ ਆਗਾਜ਼ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਲਈ ਕੀਤੀ ਅਦਰਾਸ ਨਾਲ ਕੀਤਾ ਗਿਆ ਅਤੇ ਦੇਗ ਵਰਤਾਈ ਗਈ |
ਇਸ ਮੌਕੇ ਸਮੂਹ ਬੱਚਿਆਂ ਅਧਿਆਪਕਾਂ ਨੇ ਪਿ੍ੰ. ਸ੍ਰੀਮਤੀ ਵਿਮਲ ਚੰਡੋਕ ਦੀ ਅਗਵਾਈ ਵਿਚ ਇਸ ਧਾਰਮਿਕ ਸਮਾਗਮ ਵਿਚ ਭਾਗ ਲਿਆ ਅਤੇ ਪਾਠ ਕੀਤਾ | ਪਿ੍ੰਸੀਪਲ ਸ੍ਰੀਮਤੀ ਚੰਡੋਕ ਨੇ ਇਸ ਮੌਕੇ ਬੱਚਿਆਂ ਨੂੰ ਸੰਬੋਧਨ ਹੁੰਦਿਆਂ ਵਿਸਾਖੀ ਦੇ ਤਿਉਹਾਰ ਦੇ ਵੱਖ ਵੱਖ ਪਹਿਲੂਆਂ ਵਾਰੇ ਜਾਣਕਾਰੀ ਸਾਂਝੀ ਕਰਦਿਆਂ ਉਨਾਂ ਨੂੰ ਆਪਣੇ ਅਕਾਦਮਿਕ ਵਰ੍ਹੇ ਵਿਚ ਮਨ ਲਾ ਕੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਕਿਹਾ ਜਿਸ ਬੱਚੇ ਨੇ ਦਿਲੋਂ ਮਿਹਨਤ ਕੀਤੀ ਸਾਲ ਦੇ ਅਖੀਰ 'ਚ ਸ਼ਾਨਦਾਰ ਨਤੀਜਾ ਉਸ ਦੇ ਕਦਮ ਚੁੰਮੇਗਾ | ਉਨ੍ਹਾਂ ਨੇ ਆਪਣੇ ਸਮੂਹ ਸਟਾਫ ਸਮੇਤ ਵੀ ਪੂਰੀ ਤਨਦੇਹੀ ਨਾਲ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਖਤ ਮਿਹਨਤ ਕਰਨ ਦਾ ਪ੍ਰਣ ਲਿਆ | ਇਸ ਮੌਕੇ ਸਕੂਲ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ, ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਦਰਸ਼ ਕਾਲੋਨੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24