12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਿਸਾਨੀ ਸੰਘਰਸ਼ ਦੇ ਦਬਾਅ ਕਾਰਨ ਪੰਜਾਬ ਨੂੰ ਕਣਕ ਖ਼ਰੀਦ 'ਚ ਹਰਿਆਣੇ ਬਰਾਬਰ ਮਿਲੀ ਛੋਟ

Ad Position 21
No active advertisement
ਅਜੀਤ ਡੈਸਕ 18-04-2026
ਜਗਰਾਉਂ, 17 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਪਿਛਲੇ ਪੰਦਰਾਂ ਦਿਨਾਂ ਤੋਂ ਅਨਾਜ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਦੀ ਕਣਕ ਖ਼ਰੀਦ ਨਾ ਹੋਣ ਕਾਰਨ ਹੋ ਰਹੀ ਭਾਰੀ ਖੱਜਲ ਖੁਆਰੀ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪੰਜਾਬ ਦੀਆਂ ਦੋ ਦਰਜਨ ਦੇ ਕਰੀਬ ਜਥੇਬੰਦੀਆਂ ਦੇ ਸਾਥ, ਸਹਿਯੋਗ ਨਾਲ ਅੱਜ ਦਿੱਤੇ ਰੇਲ ਰੋਕੋ ਐਕਸ਼ਨ ਦੇ ਦਬਾਅ ਕਾਰਨ ਕੇਂਦਰ ਸਰਕਾਰ ਨੂੰ ਕਣਕ ਖ਼ਰੀਦ ਦੇ ਪੈਮਾਨਿਆਂ 'ਚ ਛੋਟ ਦੇਣ ਲਈ ਮਜ਼ਬੂਰ ਹੋਣਾ ਪਿਆ | ਅੱਜ ਇਥੇ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਖਪਤਕਾਰ ਮਾਮਲੇ ਅਤੇ ਖੁਰਾਕ ਤੇ ਜਨਤਕ ਵੰਡ ਵਿਭਾਗ ਵਲੋਂ ਜਾਰੀ ਪੱਤਰ ਮੁਤਾਬਿਕ ਕਣਕ ਖ਼ਰੀਦ ਪੈਮਾਨੇ 'ਚ ਛੋਟ ਦੇ ਕੇ ਕਣਕ ਦੀ ਨਿਰਵਿਘਨ ਖ਼ਰੀਦ ਸ਼ੁਰੂ ਕਰਵਾ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਪੱਤਰ ਮੁਤਾਬਿਕ ਕਣਕ ਦੀ ਖ਼ਰੀਦ ਘੱਟੋ ਘੱਟ ਖ਼ਰੀਦ ਮੁੱਲ 'ਤੇ ਹੀ ਹੋਵੇਗੀ | ਸੁੰਗੜੇ ਅਤੇ ਟੁੱਟੇ ਦਾਣੇ ਦੀ ਪੰਦਰਾ ਫ਼ੀਸਦੀ ਦੀ ਛੋਟ ਅਤੇ ਬਦਰੰਗ ਦਾਣੇ ਦੀ 70 ਫ਼ੀਸਦੀ ਛੋਟ ਦਿੱਤੀ ਗਈ ਹੈ | ਉਨ੍ਹਾਂ ਕੇਂਦਰੀ ਖ਼ਰੀਦ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਅਧਿਕਾਰੀਆਂ ਤੋਂ ਸਮੁੱਚੀਆਂ ਮੰਡੀਆਂ 'ਚ ਖ਼ਰੀਦ 'ਚ ਤੇਜ਼ੀ ਲਿਆਉਣ ਦੀ ਮੰਗ ਕੀਤੀ ਹੈ | ਇਸ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ, ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਸਕੱਤਰ ਤਰਸੇਮ ਸਿੰਘ ਬੱਸੂਵਾਲ ਨੇ ਭਰੋਸਾ ਪ੍ਰਗਟ ਕੀਤਾ ਕਿ ਕੇਂਦਰ ਅਤੇ ਪੰਜਾਬ ਦੀਆਂ ਖ਼ਰੀਦ ਏਜੰਸੀਆਂ ਪਹਿਲਾਂ ਹੋਈ ਖੱਜਲਖੁਆਰੀ ਦੇ ਇਵਜ 'ਚ ਹੁਣ ਕਿਸੇ ਵੀ ਕਿਸਮ ਦੀ ਤੰਗੀ ਕਿਸਾਨਾਂ ਅਤੇ ਗੱਲਾਂ ਮਜ਼ਦੂਰਾਂ ਨੂੰ ਮੰਡੀਆਂ 'ਚ ਨਹੀਂ ਆਉਣ ਦੇਣਗੀਆਂ | ਇੰਨ੍ਹਾਂ ਆਗੂਆਂ ਨੇ ਮੰਡੀਆਂ 'ਚ ਬਾਰਦਾਨੇ ਦੀ ਲੋੜੀਂਦੀ ਮਾਤਰਾ ਉਪਲਬੱਧ ਕਰਵਾਉਣ, ਲਿਫਟਿੰਗ ਨਿਯਮਾਂ ਮੁਤਾਬਕ ਮਿੱਥੇ ਸਮੇਂ 'ਚ ਕਰਵਾਉਣ, ਸਫ਼ਾਈ ਅਤੇ ਪਾਣੀ ਹਵਾ ਦੇ ਸੁਚੱਜੇ ਪ੍ਰਬੰਧ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਮੌਸਮ ਦਾ ਵਿਗਾੜ ਇਸ ਤੋਂ ਪਹਿਲਾਂ ਕਿ ਕੋਈ ਨੁਕਸਾਨ ਕਰੇ ਖ਼ਰੀਦ ਏਜੰਸੀਆਂ ਖ਼ਰੀਦ 'ਚ ਕਿਸੇ ਵੀ ਕਿਸਮ ਦੀ ਰੁਕਾਵਟ ਨਾ ਆਉਣ ਦੇਣ | ਉਨ੍ਹਾਂ ਕਿਸਾਨ ਵੀਰਾਂ ਨੂੰੰ ਮੰਡੀਆਂ 'ਚ ਗਿੱਲੀ ਕਣਕ ਨਾ ਲਿਆਉਣ ਦੀ ਜ਼ੋਰਦਾਰ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਉੱਪ ਮੰਡਲ ਸੁਧਾਰ ਵਿਖੇ ਬਿਜਲੀ ਮੁਲਾਜ਼ਮਾਂ ਨੇ ਗੇਟ ਰੈਲੀ ਕਰ ਕੇ ਬਿਜਲੀ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਢੱਡਾ ਫਤਹਿ ਸਿੰਘ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ <br/>
Ad Position 24