12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਐੱਚ.ਪੀ.ਵੀ. ਅਤੇ ਡੇਂਗੂ ਦਿੱਤੀ ਸੰਬੰਧੀ ਜਾਣਕਾਰੀ

Ad Position 21
No active advertisement
ਅਜੀਤ ਡੈਸਕ 18-04-2026
ਸਿੱਧਵਾਂ ਬੇਟ, 17 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਸੀ.ਐੱਚ.ਸੀ. ਸਿੱਧਵਾਂ ਬੇਟ ਦੀ ਟੀਮ ਵਲੋਂ ਸਕੂਲੀ ਬੱਚਿਆਂ ਨੂੰ ਐੱਚ.ਪੀ.ਵੀ. (ਮਨੁੱਖੀ ਪੈਪੀਲੋਮਾਵਾਇਰਸ) ਅਤੇ ਡੇਂਗੂ ਬੁਖਾਰ ਸਬੰਧੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਬੱਚਿਆਂ ਨੂੰ ਉਕਤ ਬਿਮਾਰੀਆਂ ਤੋਂ ਬਚਣ ਲਈ ਟੀਕਾਕਰਨ ਲਈ ਪ੍ਰੇਰਿਤ ਕਰਦੇ ਹੋਏ ਆਖਿਆ ਕਿ ਇਸ ਬਿਮਾਰੀ ਦੇ ਭਿਆਨਕ ਵਾਇਰਸ ਨੂੰ ਹਲਕ੍ਹੇ ਵਿਚ ਨਹੀਂ ਲੈਣਾ ਚਾਹੀਦਾ | ਇਸ ਦੇ ਨਾਲ ਹੀ ਬੱਚਿਆਂ ਨੂੰ ਮੀਂਹ ਦੇ ਮੌਸਮ ਵਿਚ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਸਾਨੂੰ ਇੰਨਾਂ ਦਿਨਾਂ ਵਿਚ ਕਿਤੇ ਵੀ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਫ਼ਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ | ਇਸ ਮਹੱਤਵਪੂਰਨ ਜਾਣਕਾਰੀ ਦੇਣ 'ਤੇ ਸਕੂਲ ਦੇ ਡਾਇ. ਤੇਜਿੰਦਰ ਗੁਪਤਾ, ਪਿ੍ੰਸੀਪਲ ਕੰਚਨ ਰਾਣੀ ਨੇ ਸੀ.ਐੱਚ.ਸੀ. ਸਿੱਧਵਾਂ ਬੇਟ ਦੀ ਮੈਡੀਕਲ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਸਿਹਤ ਟੀਮ ਵਿਚ ਸਿਹਤ ਵਰਕਰ ਜਸਪਾਲ ਸਿੰਘ, ਏ.ਐੱਨ.ਐੱਮ. ਪਰਮਜੀਤ ਕੌਰ ਅਤੇ ਸੰਤੋਸ਼ ਰਾਣੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਜਗਰਾਉਂ ਪੁੱਜ ਕੇ ਵਰਿੰਦਾਵਨ ਹਾਦਸੇ ਦੇ ਸ਼ਿਕਾਰ ਪੀੜਤ ਪਰਿ... ਅਗਲੀ ਖ਼ਬਰ ਰਾਏਕੋਟ ਵਿਖੇ ਬਿਜਲੀ ਸ਼ਾਰਟ ਸ਼ਰਕਟ ਕਾਰਨ ਕਣਕ ਦੀ ਫ਼ਸਲ ਨੂੰ ਲੱਗੀ ਅੱਗ
Ad Position 24