12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਜਗਰਾਉਂ ਪੁੱਜ ਕੇ ਵਰਿੰਦਾਵਨ ਹਾਦਸੇ ਦੇ ਸ਼ਿਕਾਰ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 18-04-2026
ਜਗਰਾਉਂ, 17 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਵਰਿੰਦਾਵਨ ਵਿਖੇ ਵਾਪਰੇ ਹਾਦਸੇ ਦੀ ਘਟਨਾ ਨੂੰ ਲੈ ਕੇ ਸ਼ਹਿਰ ਅੰਦਰ ਸੋਗ ਦਾ ਮਾਹੌਲ ਬਣਿਆ ਹੋਇਆ ਹੈ | ਇਸ ਘਟਨਾ ਵਿਚ ਸ਼ਹਿਰ ਦੇ ਨਾਮੀ ਪਰਿਵਾਰ ਨਰੇਸ਼ ਕਟਾਰੀਆ ਰਾਜੂ ਦਾ ਬੇਟਾ ਇਸ਼ਾਨ ਕਟਾਰੀਆ, ਮਸ਼ਹੂਰ ਕਾਲਾ ਬੁੱਕ ਸਟਾਲ ਦੇ ਮਾਲਕ ਚਰਨਜੀਤ ਸਿੰਘ ਕਾਲਾ ਬਹਿਲ, ਉਨ੍ਹਾਂ ਦੀ ਧਰਮ ਪਤਨੀ ਚੰਦਨ ਬਹਿਲ (ਪਿੰਕੀ), ਕਵਿਤਾ ਬਹਿਲ ਤੇ ਉਨ੍ਹਾਂ ਦਾ ਬੇਟਾ ਮਧੁਰ ਬਹਿਲ ਅਤੇ ਓਮੇਸ਼ ਸ਼ਰਮਾ ਦੇ ਬੇਟੇ ਰਿਸ਼ਭ ਸ਼ਰਮਾ ਦੀ ਮੌਤ ਨਾਲ ਸ਼ਹਿਰ ਵਾਸੀ ਡੂੰਘੇ ਸਦਮੇ ਵਿਚ ਹਨ | ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਉਚੇਚੇ ਤੌਰ 'ਤੇ ਜਗਰਾਉਂ ਪੀੜ੍ਹਤ ਪਰਿਵਾਰਾਂ ਦੇ ਘਰ ਪੁੱਜੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਸ: ਬਾਦਲ ਨੇ ਆਖਿਆ ਕਿ ਇਸ ਵੱਡੇ ਹਾਦਸੇ ਕਾਰਨ ਪੂਰਾ ਪੰਜਾਬ ਸੋਗ 'ਚ ਡੁੱਬਿਆ ਹੈ | ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਇਕੋ ਸ਼ਹਿਰ ਵਿਚੋਂ ਅਚਨਚੇਤ 6 ਲੋਕਾਂ ਦਾ ਤੁਰ ਜਾਣਾ ਬੇਹੱਦ ਉਦਾਸ ਕਰ ਦਿੰਦਾ ਹੈ | ਉਨ੍ਹਾਂ ਉੱਤਰ ਪ੍ਰਦੇਸ਼ ਸਰਕਾਰ ਦੀ ਕਾਰਗੁਜਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਦਰਿਆਵਾਂ, ਨਹਿਰਾਂ ਅਤੇ ਜਿੱਥੇ ਵੀ ਬੋਟਿੰਗ ਜਾਂ ਪਾਣੀ ਨਾਲ ਸੰਬੰਧਿਤ ਗਤੀਵਿਧੀਆਂ ਹੁੰਦੀਆਂ ਹਨ, ਉੱਥੇ ਲਾਈਫ ਜੈਕਟ ਪਾਉਣਾ ਵੀ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ | ਲੋਕਾਂ ਦੀ ਜਾਨ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਇਸਨੂੰ ਕਾਨੂੰਨੀ ਰੂਪ ਦਿੱਤਾ ਜਾਵੇ | ਸ: ਬਾਦਲ ਨੇ ਕਿਹਾ ਕਿ ਹਾਲ ਹੀ ਵਿਚ ਹੋ ਰਹੀਆਂ ਦੁਰਘਟਨਾਵਾਂ ਨੇ ਇਹ ਗੱਲ ਸਾਬਿਤ ਕਰ ਦਿੱਤੀ ਹੈ ਕਿ ਸੁਰੱਖਿਆ ਦੇ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਲੋੜ ਹੈ | ਜੇਕਰ ਇਸ ਤਰ੍ਹਾਂ ਦੇ ਕਾਨੂੰਨ ਲਾਗੂ ਕੀਤੇ ਜਾਂਦੇ ਹਨ, ਤਾਂ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ | ਸ: ਬਾਦਲ ਨੇ ਆਖਿਆ ਕਿ ਘਟਨਾ ਨਾਲ ਜੁੜੀਆਂ ਊਣਤਾਈਆਂ ਦਾ ਜੱਗ ਜਾਹਿਰ ਹੋਣਾ ਸਰਕਾਰ ਦੀ ਵੱਡੀ ਨਕਾਮੀ ਦਾ ਸਬੂਤ ਹੈ | ਉਨ੍ਹਾਂ ਨੇ ਆਖਿਆ ਕਿ ਸਰਕਾਰਾਂ ਲਈ ਇਹ ਸੁਭਾਵਿਕ ਘਟਨਾ ਹੋ ਸਕਦੀ ਹੈ ਪ੍ਰੰਤੂ ਜਿੰਨ੍ਹਾਂ ਘਰਾਂ ਦੇ ਜੀਅ ਤੁਰ ਗਏ ਹਨ ਉਨ੍ਹਾਂ ਦਾ ਘਾਟਾ ਕਦੇ ਪੂਰਾ ਨਹੀਂ ਹੋਣਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ, ਉੱਤਰ ਪ੍ਰਦੇਸ਼ ਸਰਕਾਰ ਤੇ ਪੰਜਾਬ ਸਰਕਾਰ ਨੂੰ ਪੀੜ੍ਹਤ ਪਰਿਵਾਰਾਂ ਲਈ ਯੋਗ ਰਾਹਤ ਫੰਡ ਜਾਰੀ ਕਰਨਾ ਚਾਹੀਦਾ ਹੈ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਹਲਕਾ ਇੰਚਾਰਜ ਐੱਸ.ਆਰ. ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਪਰਿਵਾਰਾਂ ਨਾਲ ਦੁੱਖ ਸਾਂਝਾਂ ਕਰਦਿਆਂ ਕਿਹਾ ਕਿ ਅਕਾਲੀ ਦਲ ਇਸ ਦੁੱਖ ਦੀ ਘੜੀ 'ਚ ਪਰਿਵਾਰਾਂ ਨਾਲ ਖੜ੍ਹਾ ਹੈ | ਇਸ ਮੌਕੇ ਜਸਕਰਨ ਸਿੰਘ ਦਿਓਲ ਹਲਕਾ ਇੰਚਾਰਜ ਦਾਖਾ, ਹਰਪ੍ਰੀਤ ਸਿੰਘ ਸਿੰਮਕ ਹਲਕਾ ਇੰਚਾਰਜ ਗਿੱਲ, ਜ਼ਿਲ੍ਹਾ ਪ੍ਰਧਾਨ ਸ: ਚੰਦ ਸਿੰਘ ਡੱਲਾ, ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਜਗਰਾਉਂ ਦਵਿੰਦਰਜੀਤ ਸਿੰਘ ਸਿੱਧੂ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਚਰਨਜੀਤ ਸਿੰਘ ਜਗਰਾਉਂ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਐੱਸ.ਸੀ. ਵਿੰਗ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਆਈ.ਟੀ. ਵਿੰਗ ਹਲਕਾ ਕੋਆਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਸੀਨੀਅਰ ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਸੀਨੀਅਰ ਅਕਾਲੀ ਆਗੂ ਪ੍ਰਭਜੋਤ ਸਿੰਘ ਧਾਲੀਵਾਲ, ਨੰਬਰਦਾਰ ਜਸਵੀਰ ਸਿੰਘ ਦੇਹੜਕਾ, ਸੀਨੀਅਰ ਅਕਾਲੀ ਆਗੂ ਗੁਰਿੰਦਰਜੀਤ ਸਿੰਘ ਰੂੰਮੀ, ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਬੌਬੀ, ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਬੱਸੂਵਾਲ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਸਰਪੰਚ ਜਸਵੀਰ ਸਿੰਘ ਦੇਹੜਕਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਸਾਬਕਾ ਸਰਪੰਚ ਸੁਰਿੰਦਰ ਸਿੰਘ ਪਰਜੀਆ ਬਿਹਾਰੀਪੁਰ, ਹਰਪ੍ਰੀਤ ਸਿੰਘ ਧਾਲੀਵਾਲ, ਯੂਥ ਆਗੂ ਹਰਦੀਪ ਮਾਣੂੰਕੇ, ਜਗਜੀਤ ਸਿੰਘ ਡੱਲਾ ਆਦਿ ਹਾਜ਼ਰ ਸਨ | ਇਸ ਤੋਂ ਇਲਾਵਾ ਇਸ਼ਾਨ ਦੇ ਪਿਤਾ ਨਰੇਸ਼ ਕੁਮਾਰ, ਦਾਦਾ ਕ੍ਰਿਸ਼ਨ ਕੁਮਾਰ, ਚਾਚਾ ਜਿਨੇਸ਼ ਕੁਮਾਰ, ਚਾਚਾ ਵਿੱਕੀ ਕਟਾਰੀਆ, ਮਾਤਾ ਨੀਰਜ ਕਟਾਰੀਆ, ਰੋਹਿਤ ਸਚਦੇਵਾ ਤੇ ਪਰਿਵਾਰਿਕ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀਆਂ 'ਚ ਕਣਕ ਦੀ ਨਿਰੰਤਰ ਖ਼ਰੀਦ ਕਰਕੇ ਸਰਕਾਰ ਕਿਸਾਨਾਂ ਨੂੰ ਚਿੰਤਾ ਮੁਕਤ ਕਰੇ-ਹਸਨਪੁਰ ਅਗਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਐੱਚ.ਪੀ.ਵੀ. ਅਤੇ ਡੇਂਗੂ ਦਿੱਤੀ ਸੰਬੰਧੀ ਜਾਣਕਾਰੀ
Ad Position 24