11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਕਵੀ ਦਰਬਾਰ ਸਮਾਗਮ ਯਾਦਗਾਰੀ ਹੋ ਨਿਬੜਿਆ-ਡਾ. ਗਰੇਵਾਲ

Ad Position 21
No active advertisement
ਅਜੀਤ ਡੈਸਕ 18-04-2026
ਹੰਬੜਾਂ, 17 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਪਰਮਦੀਪ ਸਿੰਘ ਦੀਪ ਵੈੱਲਫੇਅਰ ਸੁਸਾਇਟੀ (ਰਜਿ.) ਲੁਧਿਆਣਾ ਵਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ ਕਵੀ ਦਰਬਾਰ ਅਤੇ ਲੇਖਿਕਾ ਬੀਬੀ ਪਰਵਿੰਦਰ ਕੌਰ ਸੁੱਖ ਦੀ ਬਾਲ ਪੁਸਤਕ 'ਚੂਹਿਆਂ ਦੀ ਮੀਟਿੰਗ' ਦਾ ਲੋਕ ਅਰਪਣ ਸਮਾਗਮ ਬਹੁਤ ਹੀ ਸ਼ਾਨਦਾਰ ਅਤੇ ਯਾਦਗਾਰੀ ਢੰਗ ਨਾਲ ਸਫ਼ਲਤਾ ਪੂਰਵਕ ਸਮਾਪਤ ਹੋ ਕੇ ਅਮਿੱਟ ਛਾਪ ਛੱਡ ਗਿਆ | ਸਮਾਗਮ ਦੀ ਸ਼ੁਰੂਆਤ ਦੌਰਾਨ ਪ੍ਰਸਿੱਧ ਕਵੀ-ਕਵਿਤਰੀਆਂ ਵਲੋਂ ਕਵੀ ਦਰਬਾਰ ਰਾਹੀਂ ਸਾਹਿਤਕ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿੰਨ੍ਹਾਂ ਦਾ ਦਰਸ਼ਕਾਂ ਵਲੋਂ ਖੂਬ ਅਨੰਦ ਮਾਣਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਚੇਤਨਾ ਸੱਥ ਦੇ ਸੰਸਥਾਪਕ ਡਾ. ਜਸਵੀਰ ਸਿੰਘ ਗਰੇਵਾਲ ਨੇ ਹੰਬੜਾਂ ਵਿਖੇ ਪੱਤਰਕਾਰਾਂ ਕੋਲ ਦੱਸਿਆ ਕਿ ਉਨ੍ਹਾਂ ਵਲੋਂ ਵੀ ਪਹਿਲੀ ਅੰਧ ਵਿਸ਼ਵਾਸ਼ 'ਤੇ ਟਕੋਰ ਕਰਦੀ ਰਚਨਾ 'ਸਾਧਾਂ ਕੋਲੇ ਕੁਝ ਨਹੀਂ ਲੋਕੋ' ਅਤੇ ਦੂਸਰੀ ਸੁੰਗੜਦਿਆਂ ਰਿਸ਼ਤਿਆਂ ਦੀ ਗੱਲ ਕਰਦੀ ਕਵਿਤਾ 'ਟੁੱਟਣੋ ਬਚਾ ਰਿਸ਼ਤੇ' ਤਾੜੀਆਂ ਦੀ ਗੂੰਜ 'ਚ ਸਰੋਤਿਆਂ ਨੂੰ ਸੁਣਾਈ ਗਈ | ਉਨ੍ਹਾਂ ਹੋਰ ਦੱਸਿਆ ਕਿ ਉਕਤ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਏ ਕਵੀ ਸਮਾਗਮ ਦੌਰਾਨ ਪਹੁੰਚੇ ਸਟੇਟ ਐਵਾਰਡੀ ਤੇ ਬਾਲ ਲੇਖਕ ਡਾ. ਦਰਸ਼ਨ ਸਿੰਘ ਆਸ਼ਟ, ਸ਼੍ਰੋਮਣੀ ਲੋਕ ਗਾਇਕ ਪਾਲੀ ਦੇਤਵਾਲੀਆ, ਡਾ. ਗੁਲਜ਼ਾਰ ਸਿੰਘ ਪੰਧੇਰ ਜਨਰਲ ਸਕੱਤਰ ਪੰਜਾਬੀ ਸਾਹਿਤ ਅਕਾਡਮੀ, ਡਾ. ਹਰੀ ਸਿੰਘ ਜਾਚਕ ਚੇਅਰਮੈਨ ਪਰਮਦੀਪ ਸਿੰਘ ਦੀਪ ਵੈੱਲਫੇਅਰ ਸੁਸਾਇਟੀ ਨੇ ਜਿਸ ਤਰ੍ਹਾਂ ਕਵੀ ਦਰਬਾਰ ਤੇ ਪੁਸਤਕ ਘੁੰਡ ਚੁਕਾਈ ਸਮਾਗਮ 'ਚ ਪਹੁੰਚੇ ਹੋਰ ਕਵੀਆਂ ਤੇ ਕਵਿਤਰੀਆਂ ਨੂੰ ਮਾਣ ਸਨਮਾਨ ਦਿੱਤਾ, ਉਸੇ ਤਰ੍ਹਾਂ ਮੈਨੂੰ ਵੀ ਐਨੀਆਂ ਉੱਚੀਆਂ ਹਸਤੀਆਂ ਦੀ ਸੰਗਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਤੇ ਉਨ੍ਹਾਂ ਤੋਂ ਸਨਮਾਨ ਪ੍ਰਾਪਤ ਕਰਨਾ ਮੇਰੇ ਲਈ ਬੜੀ ਮਾਣ ਵਾਲੀ ਗੱਲ ਰਹੀ | ਇਸ ਸਮਾਗਮ ਵਿਚ ਦਰਜਨਾਂ ਪ੍ਰਸਿੱਧ ਕਵੀ-ਕਵਿੱਤਰੀਆਂ, ਲੇਖਿਕਾਵਾਂ ਅਤੇ ਸਾਹਿਤਕਾਰਾਂ ਨੇ ਭਰਪੂਰ ਹਾਜ਼ਰੀ ਲਗਾਈ |
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਕਾਲਜ ਵਿਚ ਵਿਸਾਖੀ ਦਾ ਤਿਉਹਾਰ ਅਤੇ ਸੈਸ਼ਨ ਦੀ ਸਮਾਪਤੀ ਸੰਬੰਧੀ ਸਮਾਗਮ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਇੰਟਰਨੈਸ਼ਨਲ ਪਬਲਿਕ ਸਕੂਲ ਸਰਾਭਾ ਦਾ ਦਸਵੀਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ
Ad Position 24