11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਿੰਡ ਚੌਂਕੀਮਾਨ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 18-04-2026
ਚੌਂਕੀਮਾਨ, 16 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਾਹਿਬ (ਪੱਤੀ ਮਾਨ) ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼, ਸੇਵਾ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਰਾਜਵੀਰ ਸਿੰਘ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ | ਇਸ ਮੌਕੇ ਸਮੁੱਚੀ ਸੰਗਤ ਵਲੋਂ ਗੁਰੂ ਸਹਿਬਾਨਾਂ ਅੱਗੇ ਸਭ 'ਤੇ ਮੇਹਰ ਭਰਿਆ ਹੱਥ ਰੱਖਣ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਪਿੰਡ ਦੇ ਬੱਚਿਆਂ ਵਲੋਂ ਧਾਰਮਿਕ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਦੀ ਹੌਂਸਲਾ ਅਫ਼ਜਾਈ ਸੰਗਤ ਵਲੋਂ ਕੀਤੀ ਗਈ | ਇਸ ਮੌਕੇ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਪੁੱਤਰੀ ਹਰਪ੍ਰੀਤ ਸਿੰਘ ਦਾ ਪਤਵੰਤੇ ਸੱਜਣਾਂ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ | ਜਿਸ ਵਿਚ ਸਰਬਸੰਮਤੀ ਨਾਲ ਗੁਰਪ੍ਰੀਤ ਸਿੰਘ ਲਾਲੀ ਨੂੰ ਪ੍ਰਧਾਨ, ਜਗਮੋਹਨ ਸਿੰਘ ਜੱਗੀ ਨੂੰ ਮੀਤ ਪ੍ਰਧਾਨ, ਹਰਦੇਵ ਸਿੰਘ ਮਾਨ ਨੂੰ ਖ਼ਜ਼ਾਨਚੀ, ਮਾ: ਆਤਮਾ ਸਿੰਘ ਬੋਪਾਰਾਏ ਨੂੰ ਸੈਕਟਰੀ ਅਤੇ ਮੈਂਬਰ ਹਰਵਿੰਦਰ ਸਿੰਘ ਬਿੱਟੂ, ਨੰਬਰਦਾਰ ਮਨਦੀਪ ਸਿੰਘ ਮਾਨ, ਰਣਜੀਤ ਸਿੰਘ ਪੋਲਾ ਬਦੇਸਾ, ਦਵਿੰਦਰ ਸਿੰਘ ਮਾਨ, ਤਰਲੋਚਨ ਸਿੰਘ ਮਾਨ (ਡੇਅਰੀ ਵਾਲਾ), ਹਰਬੰਸ ਸਿੰਘ ਮਾਨ, ਮਾ: ਪਰਮਜੀਤ ਸਿੰਘ ਖੜਖੜ, ਜਗਜੀਤ ਸਿੰਘ ਭੋਲਾ ਜੱਸਲ ਸਮੇਤ ਨੌਜਵਾਨ ਵੀਰਾਂ ਨੂੰ ਕਮੇਟੀ ਵਿਚ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ | ਇਸ ਮੌਕੇ ਨਵੀਂ ਚੁਣੀ ਕਮੇਟੀ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਮਨਜੀਤ ਸਿੰਘ ਪੱਪੂ ਬਦੇਸਾ, ਮੋਹਣ ਸਿੰਘ ਬਦੇਸਾ, ਸਾਬਕਾ ਕਬੱਡੀ ਖਿਡਾਰੀ ਚਰਨਜੀਤ ਸਿੰਘ ਚੰਨਾ ਮਾਨ, ਦਵਿੰਦਰ ਸਿੰਘ ਮਾਨ, ਮਾ: ਹਰਬੰਸ ਸਿੰਘ ਬਦੇਸਾ, ਹਰਪ੍ਰੀਤ ਸਿੰਘ ਬਿੱਟੂ ਬਦੇਸਾ, ਹਰਮਨਦੀਪ ਸਿੰਘ ਮਾਨ, ਜਗਵਿੰਦਰ ਸਿੰਘ ਮਾਨ, ਜਗਮੋਹਨ ਸਿੰਘ ਜੱਗਾ, ਅੰਮਿ੍ਤਪਾਲ ਸਿੰਘ ਪਾਲੀ ਬਦੇਸਾ, ਨੰਬਰਦਾਰ ਜਸਵਿੰਦਰ ਸਿੰਘ ਜੱਸਾ, ਜਗਦੀਪ ਸਿੰਘ ਸਾਊਦੀ ਅਰਬ, ਜਗਤਾਰ ਸਿੰਘ ਬਦੇਸਾ, ਮਾ: ਬਲਤੇਜ ਸਿੰਘ ਬਦੇਸਾ, ਥਾਣੇਦਾਰ ਜਗਤਾਰ ਸਿੰਘ ਮਾਨ, ਥਾਣੇਦਾਰ ਗੁਰਚਰਨ ਸਿੰਘ ਮਾਨ, ਅਵਤਾਰ ਸਿੰਘ ਤਾਰੀ, ਚਰਨਦੀਪ ਸਿੰਘ ਤੋਤਾ, ਹਰਪ੍ਰੀਤ ਸਿੰਘ ਬਦੇਸਾ, ਚਰਨਜੀਤ ਸਿੰਘ ਖ਼ਾਲਸਾ, ਮਾ: ਬਰਿੰਦਰਪਾਲ ਸਿੰਘ ਬਿੱਟੂ, ਮਾ: ਤਰਲੋਚਨ ਸਿੰਘ ਮਾਨ, ਬਲਵੀਰ ਸਿੰਘ ਮਾਨ, ਜਸਕਰਨ ਸਿੰਘ ਮਠਾੜੂ, ਇੰਦਰਪਾਲ ਸਿੰਘ ਸਨੀ ਬਦੇਸਾ, ਕਰਨਦੀਪ ਸਿੰਘ ਭੰਡਾਲ, ਗੁਰਦੀਪ ਸਿੰਘ ਮਾਨ, ਰਮਨਦੀਪ ਸਿੰਘ ਰਮਨਾ ਮਾਨ, ਪ੍ਰਦੀਪ ਸਿੰਘ, ਅਸੀਸ ਰਾਏ, ਪ੍ਰਦੀਪ ਸਿੰਘ ਸੰਧੂ, ਹਰਦੀਪ ਸਿੰਘ ਮਾਨ, ਹੈਰੀ ਮਾਨ, ਹਰਪ੍ਰੀਤ ਸਿੰਘ ਮਾਨ ਆਦਿ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁੜੇ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਮਨਾਇਆ ਅਗਲੀ ਖ਼ਬਰ ਸਿੱਧਵਾਂ ਕਾਲਜ ਵਿਚ ਵਿਸਾਖੀ ਦਾ ਤਿਉਹਾਰ ਅਤੇ ਸੈਸ਼ਨ ਦੀ ਸਮਾਪਤੀ ਸੰਬੰਧੀ ਸਮਾਗਮ
Ad Position 24