11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਿੰਡ ਗੁੜੇ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 18-04-2026
ਚੌਂਕੀਮਾਨ, 16 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਡਾ. ਭੀਮ ਰਾਓ ਅੰਬੇਡਕਰ ਫਾਊਡੇਸਨ ਵਲੋਂ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਫਾਊਾਡੇਸ਼ਨ ਦੇ ਪ੍ਰਧਾਨ ਡਾ. ਸਤਵਿੰਦਰ ਸਿੰਘ ਗੁੜੇ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਫਾਊਡੇਸਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਸਮੇਤ ਪਤਵੰਤੇ ਸੱਜਣਾਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਪਾਈਆਂ | ਇਸ ਮੌਕੇ ਪ੍ਰਧਾਨ ਡਾ. ਸਤਵਿੰਦਰ ਸਿੰਘ ਗੁੜੇ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਸੁਤੰਤਰ ਭਾਰਤ ਦਾ ਸੰਵਿਧਾਨ ਲਿਖਿਆ ਜਿਸ ਵਿਚ ਦਲਿਤ ਵਰਗ ਨੂੰ ਸਮਾਨਤਾ ਦਾ ਅਧਿਕਾਰ ਦਿੱਤਾ ਤੇ ਭਾਰਤ ਨੂੰ ਇਕ ਧਰਮ ਨਿਰਪੱਖ ਦੇਸ਼ ਬਣਾਇਆ | ਉਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਸਾਰਾ ਜੀਵਨ ਦਲਿਤ ਵਰਗਾਂ ਤੇ ਔਰਤਾਂ ਦੇ ਸਨਮਾਨ ਲਈ ਅਰਪਣ ਕੀਤਾ ਤੇ ਉਨਾਂ ਦੇ ਲਿਖੇ ਸੰਵਿਧਾਨ ਕਰਕੇ ਹੀ ਅਸੀਂ ਅੱਜ ਆਜ਼ਾਦ ਦੇਸ਼ ਵਿਚ ਬਰਾਬਰਤਾ ਨਾਲ ਰਹਿ ਰਹੇ ਹਾਂ ਤੇ ਉੱਚ ਅਹੁਦਿਆ ਤੇ ਬਿਰਾਜਮਾਨ ਹਾਂ | ਇਸ ਮੌਕੇ ਪ੍ਰਧਾਨ ਡਾ. ਸਤਵਿੰਦਰ ਸਿੰਘ ਗੁੜੇ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਤੇ ਡਾ. ਭੀਮ ਰਾਓ ਅੰਬੇਡਕਰ ਫਾਊਾਡੇਸ਼ਨ ਵਲੋਂ ਲੱਡੂ ਵੀ ਵੰਡੇ ਗਏ | ਇਸ ਮੌਕੇ ਸੁਖਜੀਵਨ ਸਿੰਘ, ਹਰਭਜਨ ਸਿੰਘ, ਬਹਾਦਰ ਸਿੰਘ ਫੌਜੀ, ਗੁਰਚਰਨ ਸਿੰਘ, ਨਿਰਮਲ ਸਿੰਘ, ਬਚਿੱਤਰ ਸਿੰਘ, ਪ੍ਰਧਾਨ ਨਛੱਤਰ ਸਿੰਘ, ਕਾਲਾ ਸਿੰਘ ਫੌਜੀ, ਸਿੰਗਾਰਾ ਸਿੰਘ ਫੌਜੀ, ਸੰਤੋਖ ਸਿੰਘ, ਦਰਸਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਅਗਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
Ad Position 24