11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ

Ad Position 21
No active advertisement
ਅਜੀਤ ਡੈਸਕ 18-04-2026
ਚੌਂਕੀਮਾਨ, 17 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਸੰਦੀਪ ਕੌਰ ਤੇ ਵਾਈਸ ਪਿ੍ੰਸੀਪਲ ਡਾ: ਪੁਨੀਤਾ ਸ਼ਰਮਾ ਨੇ ਦੱਸਿਆ ਕਿ ਐਲਾਨੇ ਨਤੀਜਿਆਂ ਵਿਚ ਸਕੂਲ ਦੀ ਦੀ ਲਵਨੀਤ ਸ਼ਰਮਾ ਨੇ 487/500 (97.4 ਫ਼ੀਸਦੀ) ਅੰਕ ਪ੍ਰਾਪਤ ਕਰਕੇ ਪਹਿਲਾ, ਰਵਨੀਤ ਕੌਰ ਨੇ 485/500 (97 ਫ਼ੀਸਦੀ) ਅੰਕ ਪ੍ਰਾਪਤ ਕਰਕੇ ਦੂਜਾ, ਕੁਲਵਿੰਦਰ ਕੌਰ ਅਡੌਲੇ ਨੇ 478/500 (95.6 ਫ਼ੀਸਦੀ) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ•ਾਂ ਦੱਸਿਆ ਕਿ ਵਿਸ਼ੇ ਅਨੁਸਾਰ ਸਭ ਤੋਂ ਵੱਧ ਅੰਕ ਗਣਿਤ 100, ਸੂਚਨਾ ਤਕਨਾਲੋਜੀ 100, ਮਾਰਕੀਟਿੰਗ ਅਤੇ ਵਿਕਰੀ 100, ਪੰਜਾਬੀ 99, ਅੰਗਰੇਜੀ 98, ਵਿਗਿਆਨ 93 ਅਤੇ ਹਿੰਦੀ 90 ਅੰਕ ਪ੍ਰਾਪਤ ਕੀਤੇ | ਸਕੂਲ ਦੇ ਪਿ੍ੰਸੀਪਲ ਮੈਡਮ ਸੰਦੀਪ ਕੌਰ ਤੇ ਵਾਈਸ ਪਿ੍ੰਸੀਪਲ ਡਾ: ਪੁਨੀਤਾ ਸ਼ਰਮਾ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਅਤੇ ਸ਼ਾਨਦਾਰ ਅੰਕਾਂ ਨਾਲ ਪਾਸ ਹੋਣ ਵਾਲੇ ਵਿਦਿਆਰਥੀਆਂ, ਪੜ•ਾਉਣ ਵਾਲੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਨਤੀਜਾ ਸੰਸਥਾ ਦੇ ਅਕਾਦਮਿਕ ਉੱਤਮਤਾ ਅਤੇ ਸਰਵਪੱਖੀ ਵਿਕਾਸ 'ਤੇ ਧਿਆਨ ਕੇਂਦਰਿਤ ਕਰਨ ਨੂੰ ਦਰਸਾਉਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਗੁੜੇ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਮਨਾਇਆ
Ad Position 24