10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੰਚਾਇਤ ਮੈਂਬਰ ਹਰਜਿੰਦਰ ਸਨੀ ਕਾਂਗਰਸ 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 18-04-2026
ਹੰਬੜਾਂ, 17 ਅਪ੍ਰੈਲ (ਮੇਜਰ ਹੰਬੜਾਂ)-ਕਾਂਗਰਸ ਪਾਰਟੀ ਨੂੰ ਲੋਕਾਂ ਦੇ ਮਿਲ ਰਹੇ ਸਹਿਯੋਗ ਸਦਕਾ ਸੂਬੇ ਅੰਦਰ 2027 'ਚ ਕਾਂਗਰਸ ਸਰਕਾਰ ਬਣਨਾ ਤਹਿ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕਸਬਾ ਹੰਬੜਾਂ ਦੇ ਪੰਚਾਇਤ ਮੈਂਬਰ ਹਰਜਿੰਦਰ ਸਿੰਘ ਸਨੀ ਦਾ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ 'ਤੇ ਨਿੱਘਾ ਸਵਾਗਤ ਕਰਦਿਆਂ ਕੀਤਾ | ਪ੍ਰਧਾਨ ਹੰਬੜਾਂ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਆਉਣ ਵਾਲੇ ਲੋਕਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਕਿਉਂਕਿ ਕਾਂਗਰਸ ਪਾਰਟੀ ਹੀ ਜੋ ਸੂਬੇ ਦਾ ਭਲਾ ਸੋਚਦੀ ਹੈ ਤੇ ਸੂਬੇ ਦਾ ਜਦੋਂ ਵੀ ਵਿਕਾਸ ਹੋਇਆ ਹੈ ਕਾਂਗਰਸ ਸਰਕਾਰਾਂ ਸਮੇਂ ਹੀ ਹੋਇਆ | ਇਸ ਮੌਕੇ ਸਾਬਕਾ ਸਰਪੰਚ ਬਲਵੰਤ ਸਿੰਘ ਭੰਦੋਲ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਰਪ੍ਰਸਤ ਤੇਜਾ ਸਿੰਘ ਗਿੱਲ, ਵਿਨੇਪਾਲ ਸਿੰਘ ਬਰਾੜ, ਸਾਬਕਾ ਸਰਪੰਚ ਇੰਦਰਜੀਤ ਸਿੰਘ ਸਲੇਮਪੁਰ, ਦਵਿੰਦਰ ਸਿੰਘ ਬਿੱਟੂ ਸਿੱਧੂ, ਹਰਜਿੰਦਰ ਸਿੰਘ ਹੈਰੀ ਗਿੱਲ, ਪੰਚ ਅਵਤਾਰ ਸਿੰਘ ਭੰਦੋਲ, ਸਾਬਕਾ ਪੰਚ ਜਸਪਾਲ ਸਿੰਘ ਪਾਲਾ, ਪ੍ਰਧਾਨ ਜਸਵੀਰ ਸਿੰਘ ਨਾਨੂੰ, ਗੁਰਪੀ੍ਰਤ ਸਿੰਘ ਪੀਤਾ, ਗੁਰਦਿੱਤ ਸਿੰਘ ਸੱਲਣ, ਕਾਕਾ ਚੌਧਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੈਹਦੇਆਣਾ ਸਾਹਿਬ ਵਿਖੇ 120 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮਿ੍ਤ ਛਕਿਆ ਅਗਲੀ ਖ਼ਬਰ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਦਾ ਕੱਢਿਆ ਜਲੂਸ, ਨੌ ਵਿਸ਼ਿਆਂ ਲਈ ਹੋਣਗੇ ਸਿਰਫ ਦੋ ਅਧਿਆਪਕ- ਕਰਨ ਸਿੰਘ ਰਾਣਾ
Ad Position 24