10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨਿਰੰਜਣ ਸਿੰਘ ਕਾਲਾ ਜਲਾਲਦੀਵਾਲ ਨੂੰ ਮੁੜ ਕਾਂਗਰਸ ਦਾ ਜ਼ਿਲ੍ਹਾ ਜਨਰਲ ਸਕੱਤਰ ਕੀਤਾ ਨਿਯੁਕਤ

Ad Position 21
No active advertisement
ਅਜੀਤ ਡੈਸਕ 18-04-2026
ਰਾਏਕੋਟ, 17 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਪਾਰਟੀ ਨੂੰ ਅਗਾਮੀ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਹੇਠਲੇ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸੰਗਠਨ ਸਿਰਜਣ ਅਭਿਆਨ ਤਹਿਤ ਕਾਂਗਰਸ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਨਿਵਾਜਿਆ ਜਾ ਰਿਹਾ ਹੈ | ਜਿਸ ਤਹਿਤ ਸੰਗਠਨ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ਜ਼ਿਲਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਕਾਂਗਰਸ ਲਈ ਦਿਨ-ਰਾਤ ਅਣਥੱਕ ਮਿਹਨਤ ਕਰਨ ਵਾਲੇ ਨਿਰੰਜਣ ਸਿੰਘ ਕਾਲਾ ਜਲਾਲਦੀਵਾਲ ਨੂੰ ਜ਼ਿਲਾ ਕਾਂਗਰਸ ਕਮੇਟੀ ਵਿਚ ਮੁੜ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਲੋਕ ਸਭਾ ਹਲਕਾ ਸ਼੍ਰੀ ਫ਼ਤਹਿਗੜ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ, ਹਲਕਾ ਰਾਏਕੋਟ ਤੋਂ ਕਾਂਗਰਸ ਦੇ ਇੰਚਾਰਜ ਕਾਮਿਲ ਅਮਰ ਸਿੰਘ ਤੇ ਜ਼ਿਲਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦਾ ਧੰਨਵਾਦ ਕਰਦੇ ਹੋਏ ਨਵ-ਨਿਯੁਕਤ ਜ਼ਿਲਾ ਜਨਰਲ ਸਕੱਤਰ ਨਿਰੰਜਣ ਸਿੰਘ ਕਾਲਾ ਜਲਾਲਦੀਵਾਲ ਨੇ ਕਿਹਾ ਕਿ ਹਾਈਕਮਾਂਡ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਉਹ ਜ਼ਿਲੇ ਦੇ ਹਰ ਪਿੰਡ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਇਸ ਨਿਯੁਕਤੀ 'ਤੇ ਸਾਬਕਾ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਬੋਪਾਰਾਏ, ਇੰਦਰਜੀਤ ਸਿੰਘ ਮੌੜ, ਸੁਖਦੇਵ ਸਿੰਘ ਸੁੱਖਾ ਨੰਬਰਦਾਰ, ਪੰਚ ਨਿਰਭੈ ਸਿੰਘ, ਡਾ. ਹਰਦੇਵ ਸਿੰਘ ਬਿੱਟਾ, ਜਗਦੀਪ ਸਿੰਘ ਦੀਪਾ ਜਲਾਲਦੀਵਾਲ ਸਾਬਕਾ ਸਰਪੰਚ, ਹਰਚੇਤ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਪਰਮ ਸਿੰਘ ਮਰਾਹੜ, ਪੰਚ ਸੁਖਦਰਸ਼ਨ ਸਿੰਘ, ਪੰਚ ਬਸੰਤ ਸਿੰਘ, ਰੂਪ ਸਿੰਘ ਮਰਾਹੜ, ਸਾਬਕਾ ਸਰਪੰਚ ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ ਝੋਰੜਾਂ, ਮੇਜਰ ਸਿੰਘ ਧੂਰਕੋਟ, ਸਾਬਕਾ ਚੇਅਰਮੈਨ ਤਰਲੋਚਨ ਸਿੰਘ, ਜ਼ਿਲਾ ਪ੍ਰੀਸ਼ਦ ਮੈਂਬਰ ਸੁਖਭਿੰਦਰ ਸਿੰਘ ਨਿੱਕਾ ਝੋਰੜਾਂ, ਬੰਟੀ ਅੱਚਰਵਾਲ, ਸਰਬਜੀਤ ਸਿੰਘ ਫੇਰੂਰਾਈ, ਡਾ. ਕੇਵਲ ਸਿੰਘ ਫੇਰੂਰਾਈ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਧਾਲੀਵਾਲ ਤਲਵੰਡੀ ਰਾਏ, ਮਹਿੰਦਰਪਾਲ ਸਿੰਘ ਤਲਵੰਡੀ, ਇੰਦਰਜੀਤ ਸਿੰਘ ਤਲਵੰਡੀ, ਅਮਰਜੀਤ ਸਿੰਘ ਨੂਰਪੁਰਾ, ਕੇਵਲ ਸਿੰਘ ਬਰਮੀ, ਮਨਦੀਪ ਸਿੰਘ ਸੋਨੀ ਬਰਮੀ, ਗੁਰਮੇਲ ਸਿੰਘ ਲਿੱਤਰਾਂ, ਲਵਇੰਦਰਪਾਲ ਸਿੰਘ ਬੁਰਜ ਹਕੀਮਾਂ, ਸਾਬਕਾ ਸਰਪੰਚ ਗੁਰਸੇਵਕ ਸਿੰਘ ਭੈਣੀ ਬੜਿੰਗਾਂ, ਸਾਬਕਾ ਸਰਪੰਚ ਭੁਪਿੰਦਰ ਕੌਰ, ਸਾਬਕਾ ਲਖਵੀਰ ਸਿੰਘ ਲੋਹਟਬੱਦੀ, ਸੰਦੀਪ ਸਿੰਘ ਜੌਹਲਾਂ ਆਦਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਨਿਰੰਜਣ ਸਿੰਘ ਕਾਲਾ ਜਲਾਲਦੀਵਾਲ ਨੂੰ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਡਿਊਟੀਆਂ ਸੰਬੰਧੀ ਅਧਿਆਪਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਡੀ.ਸੀ. ਤੇ ਡੀ.ਈ.ਓ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਸ੍ਰੀ ਮੈਹਦੇਆਣਾ ਸਾਹਿਬ ਵਿਖੇ 120 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮਿ੍ਤ ਛਕਿਆ
Ad Position 24