10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਜਨਗਣਨਾ ਡਿਊਟੀਆਂ ਸੰਬੰਧੀ ਅਧਿਆਪਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਡੀ.ਸੀ. ਤੇ ਡੀ.ਈ.ਓ. ਨੂੰ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 18-04-2026
ਭੂੰਦੜੀ, 17 ਅਪ੍ਰੈਲ (ਕੁਲਦੀਪ ਸਿੰਘ ਮਾਨ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਵਲੋਂ ਜਨਗਣਨਾ ਡਿਊਟੀਆਂ ਕਾਰਨ ਅਧਿਆਪਕ ਵਰਗ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਮੰਗ ਪੱਤਰ ਪੇਸ਼ ਕੀਤਾ | ਇਸ ਵਫ਼ਦ ਦੀ ਅਗਵਾਈ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਕੀਤੀ | ਉਨ੍ਹਾਂ ਦੱਸਿਆ ਕਿ ਇਹ ਮੰਗ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਪਾਇਲ ਗੋਇਲ (ਸਹਾਇਕ ਕਮਿਸ਼ਨਰ ਜਨਰਲ) ਅਤੇ ਮਨਜੀਤ ਸਿੰਘ ਰਾਜਲਾ (ਮੁੱਖ ਮੰਤਰੀ ਖੇਤਰੀ ਅਧਿਕਾਰੀ) ਰਾਹੀਂ ਸੌਂਪਿਆ ਗਿਆ | ਇਸ ਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਿੰਪਲ ਮਦਾਨ ਨੂੰ ਵੀ ਅਧਿਆਪਕਾਂ ਦੀਆਂ ਸਮੱਸਿਆਵਾਂ ਬਾਰੇ ਅਗਾਹ ਕੀਤਾ ਗਿਆ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਜਨਗਣਨਾ ਡਿਊਟੀਆਂ ਵਿਚੋਂ ਕੇਵਲ 60 ਪ੍ਰਤੀਸ਼ਤ ਅਧਿਆਪਕਾਂ ਨੂੰ ਹੀ ਲਗਾਇਆ ਜਾਵੇ ਅਤੇ ਬਾਕੀ ਡਿਊਟੀਆਂ ਹੋਰ ਵਿਭਾਗਾਂ ਨੂੰ ਸੌਂਪੀਆਂ ਜਾਣ ਤਾਂ ਜੋ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਅਤੇ ਦਾਖ਼ਲੇ ਪ੍ਰਭਾਵਿਤ ਨਾ ਹੋਣ | ਇਸ ਤੋਂ ਇਲਾਵਾ ਸੁਪਰਵਾਈਜ਼ਰਾਂ ਦੀ ਨਿਯੁਕਤੀ ਲੈਕਚਰਾਰ ਕੇਡਰ ਵਿਚੋਂ ਹੀ ਕੀਤੀ ਜਾਵੇ ਅਤੇ ਦਸੰਬਰ 2027 ਤੱਕ ਸੇਵਾ ਮੁਕਤ ਹੋਣ ਵਾਲੇ ਅਧਿਆਪਕਾਂ ਨੂੰ ਇਹ ਡਿਊਟੀਆਂ ਤੋਂ ਛੋਟ ਦਿੱਤੀ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਡਿਊਟੀਆਂ ਉਨ੍ਹਾਂ ਦੇ ਸਕੂਲਾਂ ਦੇ ਨੇੜੇ ਲਗਾਈਆਂ ਜਾਣ ਤਾਂ ਜੋ ਉਹ ਆਪਣੇ ਵਿਦਿਆਰਥੀਆਂ ਨੂੰ ਪੂਰਾ ਸਮਾਂ ਦੇ ਸਕਣ | ਪ੍ਰਸੂਤਾ ਛੁੱਟੀ 'ਤੇ ਰਹਿ ਰਹੀਆਂ ਇਸਤਰੀ ਅਧਿਆਪਕਾਂ ਅਤੇ ਛੋਟੇ ਬੱਚਿਆਂ ਵਾਲੀਆਂ ਮਹਿਲਾ ਅਧਿਆਪਕਾਂ ਨੂੰ ਵੀ ਜਨਗਣਨਾ ਡਿਊਟੀਆਂ ਤੋਂ ਰਾਹਤ ਦਿੱਤੀ ਜਾਵੇ | ਇਸ ਮੌਕੇ ਯੂਨੀਅਨ ਆਗੂ ਅਮਰਜੀਤ ਸਿੰਘ (ਸਲਾਹਕਾਰ), ਦਵਿੰਦਰ ਸਿੰਘ ਗੁਰੂ, ਜਸਪਾਲ ਸਿੰਘ, ਵਨੀਤ ਅਰੋੜਾ, ਰਵਿੰਦਰ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਸਾਹਨੇਵਾਲ, ਮਨਦੀਪ ਸਿੰਘ ਸੇਖੋਂ, ਅਲਬੇਲ ਸਿੰਘ ਪੁੜੈਣ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਰਮਸ਼ਾਲਾ ਦੇ ਨਵੀਂਨੀਕਰਨ ਸੰਬੰਧੀ ਮੀਟਿੰਗ ਅਗਲੀ ਖ਼ਬਰ ਨਿਰੰਜਣ ਸਿੰਘ ਕਾਲਾ ਜਲਾਲਦੀਵਾਲ ਨੂੰ ਮੁੜ ਕਾਂਗਰਸ ਦਾ ਜ਼ਿਲ੍ਹਾ ਜਨਰਲ ਸਕੱਤਰ ਕੀਤਾ ਨਿਯੁਕਤ
Ad Position 24