ਚੌਕੀਮਾਨ, 17 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਜੋ ਕਿ ਨਿਰੋਲ ਪੇਂਡੂ ਖੇਤਰ ਵਿਚ ਪਿਛਲੇ 34 ਸਾਲ ਤੋਂ ਇਲਾਕੇ ਦੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਦਾ ਮਨੋਰਥ ਰੱਖਦੀ ਹੈ, ਦੇ ਤਜਰਬੇਕਾਰ ਸਟਾਫ਼ ਸਦਕਾ ਸਿੱਖਿਆ ਸੰਸਥਾ ਐੱਮ.ਐੱਲ.ਡੀ. ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਬਲਦੇਵ ਬਾਵਾ ਨੇ ਖੁਸੀ ਦਾ ਇਜਹਾਰ ਕਰਦਿਆਂ ਦੱਸਿਆ ਕਿ ਮੈਟਿ੍ਕ ਦੇ ਐਲਾਨੇ ਨਤੀਜਿਆ ਵਿਚ ਸੁਖਮਨਜੋਤ ਕੌਰ ਨੇ 95.4 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਕੋਮਲਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਹਾਸਲ ਕਰਕੇ ਦੂਸਰਾ, ਇੰਦਰਪ੍ਰੀਤ ਕੌਰ ਨੇ 84.2 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਅਤੇ ਜਸਕਰਨ ਸਿੰਘ ਨੇ 83.2 ਫ਼ੀਸਦੀ ਅੰਕ ਹਾਸਲ ਕਰਕੇ ਚੌਥਾ ਸਥਾਨ ਪ੍ਰਾਪਤ ਕਰਕੇ ਪਿਛਲੇ ਸਾਲਾਂ ਦੇ ਰਿਕਾਰਡ ਨੂੰ ਬਰਕਰਾਰ ਰੱਖਿਆ | ਇਸੇ ਤਰਾਂ ਪਿਛਲੇ ਸਾਲ ਤੇਜਵੀਰ ਕੌਰ (ਗੁੜੇ) ਨੇ ਬਾਰਵੀਂ ਦੇ ਕਾਮਰਸ ਗਰੁੱਪ ਵਿਚੋਂ 98.2 ਫ਼ੀਸਦੀ ਅੰਕ ਲੈ ਕੇ ਸਕੂਲ ਨੂੰ ਤਹਿਸੀਲ ਟੌਪਰ ਹੋਣ ਦਾ ਮਾਣ ਦਵਾਇਆ ਸੀ | ਪਿ੍ੰਸੀਪਲ ਬਲਦੇਵ ਬਾਵਾ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਅਤੇ ਸ਼ਾਨਦਾਰ ਅੰਕਾਂ ਨਾਲ ਪਾਸ ਹੋਣ ਵਾਲੇ ਵਿਦਿਆਰਥੀਆਂ, ਪੜ੍ਹਾਉਣ ਵਾਲੇ ਅਧਿਆਪਕ ਸਹਿਬਾਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਕਿਹਾ ਕਿ ਸ਼ਾਨਦਾਰ ਨਤੀਜਾ ਸਖ਼ਤ ਮਿਹਨਤ ਦਾ ਫ਼ਲ ਹੈ ਅਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਆ | ਇਸ ਮੌਕੇ ਪਿ੍ੰਸੀਪਲ ਬਲਦੇਵ ਬਾਵਾ ਅਤੇ ਅਧਿਆਪਕ ਸਹਿਬਾਨ ਨੇ ਵਿਦਿਆਰਥੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ |