10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਜਤਿੰਦਰਾ ਗ੍ਰੀਨਫੀਲਡ ਸਕੂਲ ਦਾ ਸੀ. ਬੀ. ਐੱਸ. ਈ. ਦਸਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 18-04-2026
• ਸਾਰੇ ਵਿਦਿਆਰਥੀ ਅੱਵਲ ਦਰਜੇ ਵਿਚ ਹੋਏ ਸਫ਼ਲ
ਗੁਰੂਸਰ ਸੁਧਾਰ, 17 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਦਿਹਾਤੀ ਖੇਤਰ ਦੀ ਨਾਮਵਰ ਤੇ ਪ੍ਰਸਿੱਧ ਵਿੱਦਿਅਕ ਸੰਸਥਾ ਜਤਿੰਦਰਾ ਗ੍ਰੀਨਫੀਲਡ ਸਕੂਲ ਗੁਰੂਸਰ ਸੁਧਾਰ ਨੇ ਹਰ ਸਾਲ ਦੀ ਤਰਾਂ ਆਪਣੀ ਅਕਾਦਮਿਕ ਸ਼ਾਨ ਨੰੂ ਬਰਕਰਾਰ ਰੱਖਿਆ ਹੈ ਤੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਬੋਰਡ ਦੇ ਦਸਵੀਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਬੋਰਡ ਦੇ ਸ਼ਾਨਦਾਰ ਤੇ ਮਸ਼ਹੂਰ ਨਤੀਜੇ ਦੇਣ ਵਾਲੇ ਇਸ ਸਕੂਲ ਨੇ ਇਸ ਸੈਸ਼ਨ ਦੌਰਾਨ ਵੀ ਮੀਲ ਪੱਥਰ ਹਾਸਲ ਕੀਤਾ ਹੈ, ਜਿਥੇ ਸਮੁੱਚੀ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਵਿਦਿਆਰਥਣ ਗੁਰਨੂਰ ਕੌਰ ਨੇ 98 ਫ਼ੀਸਦੀ ਅੰਕਾਂ ਨਾਲ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ |
ਵਿਦਿਆਰਥਣ ਰੀਤੂ 97 ਫ਼ੀਸਦੀ ਅੰਕਾਂ ਨਾਲ ਦੂਜੇ ਸਥਾਨ 'ਤੇ ਰਹੀ, ਜਦਕਿ ਗੁਰਮੀਨ ਕੌਰ ਤੇ ਨਵਨੀਤ ਕੌਰ ਦੋਵਾਂ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਸਾਰੇ ਵਿਦਿਆਰਥੀ ਪਹਿਲੀ ਡਿਵੀਜ਼ਨ ਵਿਚ ਪਾਸ ਹੋਏ ਤੇ ਸਮੁੱਚਾ ਨਤੀਜਾ 100 ਫ਼ੀਸਦੀ ਰਿਹਾ | 11 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵਧੇਰ ਜਦਕਿ 16 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ | ਸਕੂਲ ਦੇ ਚੇਅਰਮੈਨ ਡਾ: ਐੱਚ.ਐੱਸ.ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਡਾ. ਮਨਪ੍ਰੀਤ ਕੌਰ ਧਾਲੀਵਾਲ, ਪਿ੍ੰ. ਚੰਦਰ ਸ਼ੇਖ਼ਰ ਨੇ ਇਸ ਸ਼ਾਨਦਾਰ ਨਤੀਜੇ ਬਦਲੇ ਸਕੂਲ ਦੇ ਮਿਹਨਤੀ ਸਟਾਫ਼ ਦੀ ਭਰਪੂਰ ਪ੍ਰਸੰਸਾ ਕਰਦਿਆਂ ਇਮਤਿਹਾਨਾਂ ਵਿਚ ਸਫ਼ਲ ਹੋਏ ਸਾਰੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਸਫ਼ਲਤਾਵਾਂ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਐੱਮ.ਐੱਲ.ਡੀ. ਸਕੂਲ ਤਲਵੰਡੀ ਕਲਾਂ ਨੇ ਸੀ.ਬੀ.ਐੱਸ.ਈ. ਦੇ ਮੈਟਿ੍ਕ ਦੇ ਨਤੀਜਿਆਂ ਵਿਚ ਆਪਣਾ ਸ਼ਾਨਾਮੱਤਾ ਇਤਿਹਾਸ ਦੁਹਰਾਇਆ...
Ad Position 24