ਹਲਵਾਰਾ, 18 ਅਪ੍ਰੈਲ (ਮਨਦੀਪ ਸਿੰਘ ਉੱਭੀ)-ਸਰਕਾਰੀ ਹਾਈ ਸਕੂਲ ਐਤੀਆਣਾ ਵਿਖੇ ਨਵੀਂ ਬਣੀ ਆਧੁਨਿਕ ਸਾਇੰਸ ਲੈਬ ਦਾ ਉਦਘਾਟਨ ਹਾਕਮ ਸਿੰਘ ਠੇਕੇਦਾਰ ਵਿਧਾਇਕ ਰਾਏਕੋਟ ਵਲੋਂ ਕੀਤਾ ਗਿਆ | ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਗੱਲ ਕਰਦਿਆਂ ਆਖਿਆ ਕਿ ਪੰਜਾਬ ਦੇ ਸਕੂਲਾਂ ਦੀ ਸਿੱਖਿਆ ਕ੍ਰਾਂਤੀ ਤਹਿਤ ਪੜ੍ਹਾਈ ਨੂੰ ਆਧੁਨਿਕ ਸਮੇਂ ਦੇ ਨਾਲ ਪੜ੍ਹਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜੋ ਕਿ ਵਿਦਿਆਰਥੀਆਂ ਨੂੰ ਵਿੱਦਿਆ ਗ੍ਰਹਿਣ ਵਿਚ ਵਿਸ਼ੇਸ਼ ਤੌਰ 'ਤੇ ਸਹਾਈ ਹੋ ਰਹੇ ਹਨ | ਉਨ੍ਹਾਂ ਇਹ ਵੀ ਆਖਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦਾ ਕੋਈ ਵੀ ਸਕੂਲ ਇਸ ਤੋਂ ਵਾਂਝਾ ਨਹੀਂ ਰਿਹਾ ਅਤੇ ਸਕੂਲਾਂ ਨੂੰ ਵਿਸ਼ੇਸ਼ ਗ੍ਰਾਂਟਾਂ ਦਿੱਤੀਆਂ ਗਈਆਂ ਹਨ | ਇਸ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਨਾਲ ਹੀ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਧਾਇਕ ਠੇਕੇਦਾਰ ਵਲੋਂ ਇਨਾਮ ਤਕਸੀਮ ਕੀਤੇ ਗਏ ਸਕੂਲ ਦੀ ਮੁੱਖ ਅਧਿਆਪਕਾਂ ਹਰਪ੍ਰੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਸਮੇਂ ਬਲਾਕ ਪ੍ਰਧਾਨ ਰਮੇਸ਼ ਜੈਨ, ਵਪਾਰ ਮੰਡਲ ਦੇ ਚੇਅਰਮੈਨ ਹਰਸ਼ ਜੈਨ, ਸਾਬਕਾ ਸਰਪੰਚ ਗੁਰਮੀਤ ਗਿੱਲ, ਸਾਬਕਾ ਸਰਪੰਚ ਲਖਵੀਰ ਸਿੰਘ, ਬਿੰਦਰਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਸੁਖਦੇਵ ਸਿੰਘ ਜੱਟਪੁਰੀ, ਸਹਾਇਕ ਬੀ.ਐੱਲ.ਓ. ਜਸਪ੍ਰੀਤ ਸਿੰਘ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ ਐੱਸ.ਐੱਮ.ਸੀ. ਮੈਂਬਰ, ਇੰਦਰਜੀਤ ਸਿੰਘ ਸਿੱਧੂ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਸਾਇੰਸ ਮਾਸਟਰ, ਕਰਮਜੀਤ ਕੌਰ ਸਮਾਜਿਕ ਸਿੱਖਿਆ, ਗੁਰਵਿੰਦਰ ਸਿੰਘ ਧਰਮਜੀਤ ਸਿੰਘ, ਹਰਦੇਵ ਸਿੰਘ, ਰਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਕਰਮਜੀਤ ਕੌਰ ਹਿੰਦੀ ਅਧਿਆਪਕਾ, ਸੁਰਿੰਦਰ ਕੌਰ ਆਰਟ ਐਂਡ ਕਰਾਫਟ, ਮਨਪ੍ਰੀਤ ਕੌਰ ਸਰੀਰਕ ਸਿੱਖਿਆ, ਮਨਪ੍ਰੀਤ ਕੌਰ ਸੰਦੀਪ ਰਾਣੀ ਅੰਗਰੇਜ਼ੀ ਅਧਿਆਪਕਾਂ ਅਤੇ ਹੋਰ ਪਤਵੰਤੇ, ਸਕੂਲ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |