ਚੌਂਕੀਮਾਨ, 18 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸੰਸਥਾ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਰਹਿਨੁਮਾਈ ਹੇਠ ਮਾਪੇ-ਅਧਿਆਪਕ ਮਿਲਣੀ ਸਮਾਰੋਹ ਕਰਵਾਇਆ ਗਿਆ | ਮਾਪੇ ਅਧਿਆਪਕ ਮਿਲਣੀ-ਸਮਾਰੋਹ ਦਾ ਉਦੇਸ਼ ਮਾਪਿਆਂ ਦੇ ਵਿਚਾਰਾਂ ਤੋ ਜਾਣੂੰ ਹੋਣਾ, ਵਿਦਿਆਰਥਣਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਨਾ, ਤਸ਼ੱਲੀਬਖਸ਼ ਜਵਾਬ ਅਤੇ ਸੁਝਾਅ ਦੇਣਾ ਸ਼ਾਮਿਲ ਸੀ | ਵਿਦਿਆਰਥਣਾਂ ਦੀ ਘਰੇਲੂ ਪ੍ਰੀਖਿਆਵਾਂ ਵਿਚੋਂ ਪ੍ਰਾਪਤ ਅੰਕਾਂ ਦੇ ਨਤੀਜੇ ਵਿਦਿਆਰਥਣਾਂ ਦੇ ਮਾਪਿਆਂ ਨਾਲ ਸਾਂਝੇ ਕੀਤੇ ਗਏ | ਅਧਿਆਪਕਾਂ ਨੇ ਮਾਪਿਆਂ ਨੂੰ ਨਤੀਜਿਆਂ ਸਬੰਧੀ ਦੱਸਦਿਆਂ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਨ ਅਤੇ ਯੂਨੀਵਰਸਿਟੀ ਪੁਜੀਸ਼ਨਾਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ | ਸੰਸਥਾ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਸਮਾਗਮ ਦੇ ਇੰਚਾਰਜ ਡਾ. ਗਗਨਦੀਪ ਧਾਰਨੀ, ਡਾ. ਬਲਵਿੰਦਰ ਕੌਰ ਅਤੇ ਬਾਕੀ ਪ੍ਰੋਫ਼ੈਸਰ ਸਾਹਿਬਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |