27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜੁਆਇੰਟ ਫੋਰਮ ਏਕਤਾ ਮੰਚ ਦੇ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਅਰਥੀ ਫੂੂਕ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 19-04-2026
ਸਿੱਧਵਾਂ ਬੇਟ, 18 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਜੁਆਇੰਟ ਫੋਰਮ ਏਕਤਾ ਮੰਚ ਐਸੋਸੀਏਸ਼ਨ ਆਫ ਜੂਨੀਅਰ ਇੰਜ਼ੀਨੀਅਰਜ਼ ਦੇ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਸੂਬੇ ਦੇ ਬਿਜਲੀ ਮੰਤਰੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਆਖਿਆ ਕਿ ਸੂਬਾ ਸਰਕਾਰ ਅਤੇ ਪਾਵਰਕਾਮ ਕਾਰਪੋਰੇਸ਼ਨ ਵਲੋਂ 16 ਅਪ੍ਰੈਲ ਨੂੰ ਜੁਆਇੰਟ ਫੋਰਮ ਏਕਤਾ ਮੰਚ ਐਸੋਸੀਏਸ਼ਨ ਆਫ ਜੂਨੀਅਰ ਇੰਜ਼ੀਨੀਅਰਜ਼ ਦੀ ਲੀਡਰਸ਼ਿੱਪ ਨਾਲ ਗੱਲਬਾਤ ਕਰਨ ਦੇ ਬਾਵਜੂਦ ਸਾਡੀਆਂ ਮੰਗਾਂ ਦਾ ਹੱਲ ਨਾ ਕਰਨ ਦੀ ਨਿਖੇਧੀ ਕੀਤੀ | ਉਨ੍ਹਾਂ ਆਖਿਆ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ | ਜਿਸ ਦੀ ਸਾਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ | ਇਸ ਮੌਕੇ ਅਵਤਾਰ ਸਿੰਘ, ਹਰਵਿੰਦਰ ਸਿੰਘ, ਭੁਪਿੰਦਰ ਸਿੰਘ, ਅਪਤਿੰਦਰ ਸਿੰਘ, ਅੰਨਦੀਪ ਸਿੰਘ, ਰਾਜੰਦਰ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਕਰਮਜੀਤ ਸਿੰਘ, ਮਨਦੀਪ ਸਿੰਘ, ਜਰਨੈਲ ਸਿੰਘ, ਰਕੇਸ਼ ਕੁਮਾਰ, ਰਣਜੀਤ ਸਿੰਘ, ਕੁਲਦੀਪ ਸਿੰਘ, ਮਨਜੀਤ ਕੁਮਾਰ, ਅਵਤਾਰ ਸਿੰਘ, ਲਪਿੰਦਰ ਸਿੰਘ, ਅਮਿਤਪਾਲ ਸਿੰਘ, ਜਗਦੀਸ਼ ਸਿੰਘ, ਮਹਿੰਦਰ ਸਿੰਘ, ਜਗਜੀਤ ਸਿੰਘ, ਕੇਵਲ ਸਿੰਘ, ਜਗਜੀਤ ਸਿੰਘ, ਪ੍ਰਦੀਪ ਸਿੰਘ, ਕੁਲਵਿੰਦਰ ਸਿੰਘ, ਮਲਕੀਤ ਸਿੰਘ, ਸੁਖਵਿੰਦਰ ਸਿੰਘ, ਵਰਿੰਦਰ ਸਿੰਘ, ਮਨੀਸ਼ ਕੁਮਾਰ, ਸੁਖਦੇਵ ਸਿੰਘ, ਰਮੇਸ਼ ਕੁਮਾਰ, ਧਰਵਿੰਦਰ ਸਿੰਘ, ਗੁਰਜੰਟ ਸਿੰਘ, ਰਾਮ ਸਿੰਘ, ਗਗਨ ਤਤਲਾ, ਜਸਵੰਤ ਸਿੰਘ, ਸੁਖਚੈਨ ਸਿੰਘ, ਦਲਜੀਤ ਸਿੰਘ, ਸਰਬਗੁਨਦੀਪ ਸਿੰਘ, ਸੁਮਿਤ ਕੁਮਾਰ, ਸਿਮਰਨ ਸਨਮ, ਰਾਮਚੰਦਰ, ਅਵਤਾਰ ਸਿੰਘ, ਦਿਲਬਹਾਦਰ, ਅਲੋਕ ਕੋਮਲ ਆਦਿ ਹਾਜ਼ਰ ਸਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਵਲੋਂ ਮਜ਼ਦੂਰਾਂ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਦੀ ਸੀਟੂ ਵਲੋਂ ਜ਼ੋਰਦਾਰ ਨਿੰਦਾ ਅਗਲੀ ਖ਼ਬਰ ਲਵਜੀਤ ਕੌਰ ਮਾਨ ਨੇ 96 ਫ਼ੀਸਦੀ ਅੰਕ ਹਾਸਿਲ ਕੀਤੇ
Ad Position 24