28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮਨਪ੍ਰੀਤ ਸਿੰਘ ਇਯਾਲੀ ਨੂੰ 'ਪੰਥਕ ਏਕਤਾ ਤਾਲਮੇਲ ਕਮੇਟੀ' ਦਾ ਕਨਵੀਨਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 20-04-2026
ਭੂੰਦੜੀ, 19 ਅਪ੍ਰੈਲ (ਕੁਲਦੀਪ ਸਿੰਘ ਮਾਨ)-ਪੰਥਕ ਸਿਆਸਤ ਵਿਚ ਇਕ ਅਹਿਮ ਵਿਕਾਸ ਦੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ, ਵਾਰਿਸ਼ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਗੱਠਜੋੜ ਤੋਂ ਬਾਅਦ ਬਣੀ 'ਪੰਥਕ ਏਕਤਾ ਤਾਲਮੇਲ ਕਮੇਟੀ' ਦਾ ਕਨਵੀਨਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਸਰਬਸੰਮਤੀ ਨਾਲ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਵੱਖ-ਵੱਖ ਪੰਥਕ ਅਤੇ ਰਾਜਨੀਤਿਕ ਵਰਗਾਂ ਵਲੋਂ ਇਯਾਲੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਆਗੂਆਂ ਨੇ ਕਿਹਾ ਕਿ ਇਹ ਫ਼ੈਸਲਾ ਪੰਥਕ ਏਕਤਾ ਵੱਲ ਇਕ ਮਹੱਤਵਪੂਰਨ ਕਦਮ ਹੈ, ਜੋ ਸਿੱਖ ਕੌਮ ਦੀ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰੇਗਾ | ਜ਼ਿਕਰਯੋਗ ਹੈ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੁਕਮਨਾਮੇ ਅਨੁਸਾਰ ਪੰਥਕ ਏਕਤਾ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ, ਜੋ ਕੁਝ ਸਮੇਂ ਤੋਂ ਅਧੂਰੀ ਰਹੀ ਹੋਈ ਸੀ | ਹੁਣ ਇਸ ਨਵੇਂ ਗੱਠਜੋੜ ਅਤੇ ਕਮੇਟੀ ਦੀ ਰਚਨਾ ਨਾਲ ਉਸ ਕਾਰਜ ਨੂੰ ਦੁਬਾਰਾ ਰਫ਼ਤਾਰ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ | ਸੂਤਰਾਂ ਅਨੁਸਾਰ ਮਨਪ੍ਰੀਤ ਸਿੰਘ ਇਯਾਲੀ ਪਿਛਲੇ ਸਮੇਂ ਤੋਂ ਪੰਥਕ ਏਕਤਾ ਲਈ ਸਰਗਰਮ ਰਹੇ ਹਨ ਅਤੇ ਵੱਖ-ਵੱਖ ਧਿਰਾਂ ਨੂੰ ਇਕੱਠਾ ਕਰਨ ਲਈ ਕੋਸ਼ਿਸ਼ਾਂ ਕਰਦੇ ਆ ਰਹੇ ਹਨ | ਉਨ੍ਹਾਂ ਦੀ ਨਿਯੁਕਤੀ ਨੂੰ ਉਨ੍ਹਾਂ ਕੋਸ਼ਿਸ਼ਾਂ ਦੀ ਸਫ਼ਲਤਾ ਵਜੋਂ ਵੀ ਦੇਖਿਆ ਜਾ ਰਿਹਾ ਹੈ | ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਜੇਕਰ ਇਹ ਕਮੇਟੀ ਮਜ਼ਬੂਤੀ ਨਾਲ ਕੰਮ ਕਰਦੀ ਹੈ ਤਾਂ ਆਉਣ ਵਾਲੇ ਸਮੇਂ ਵਿਚ ਪੰਥਕ ਸਿਆਸਤ ਵਿਚ ਵੱਡੇ ਬਦਲਾਅ ਵੇਖਣ ਨੂੰ ਮਿਲ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਰਾਜਾ ਵੜਿੰਗ ਵਲੋਂ ਆੜ੍ਹਤੀਆਂ ਦੀਆਂ ਮੰਗਾਂ ਕੇਂਦਰ ਸਰਕਾਰ ਤੋਂ ਹੱਲ ਕਰਵਾਉਣ ਦਾ ਦਿੱਤਾ ਭਰੋਸਾ • ਰਾਜਾ ਵੜਿੰਗ... ਅਗਲੀ ਖ਼ਬਰ ਵਿਧਾਇਕ ਇਯਾਲੀ ਵਿਕਾਸ ਅਤੇ ਪੰਥਕ ਮੁੱਦਿਆਂ ਤੋਂ ਤਿਲਕੇ ਪੰਜਾਬ ਨੂੰ ਲੀਹਾਂ 'ਤੇ ਲਿਆਉਣ ਲਈ ਸਮਰੱਥ-ਗਰੇਵਾਲ/ਲਤਾਲਾ ਵੱਖ...
Ad Position 24