28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਡਾ. ਅੰਬੇਡਕਰ ਦਾ 135ਵਾਂ ਜਨਮ ਦਿਵਸ ਰਾਊਵਾਲ 'ਚ ਮਨਾਇਆ

Ad Position 21
No active advertisement
ਅਜੀਤ ਡੈਸਕ 20-04-2026
ਭੂੰਦੜੀ, 19 ਅਪ੍ਰੈਲ (ਕੁਲਦੀਪ ਸਿੰਘ ਮਾਨ)-ਪਿੰਡ ਰਾਊਵਾਲ ਵਿਖੇ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਵਸ ਸਰਪੰਚ ਦਲਜੀਤ ਸਿੰਘ ਅਤੇ ਪੰਚ ਸੁਖਵਿੰਦਰ ਸਿੰਘ ਖ਼ਾਲਸਾ ਫੌਜੀ ਦੇ ਯਤਨਾਂ ਨਾਲ ਸਮੁੱਚੀ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਟੀਮ ਵਿਜ਼ਨ ਦੇ ਮੈਂਬਰ ਲੈਕਚਰਾਰ ਬਲਦੇਵ ਸਿੰਘ ਸੁਧਾਰ, ਲੈਕਚਰਾਰ ਹਰਭਿੰਦਰ ਸਿੰਘ ਮੁੱਲਾਂਪੁਰ, ਲੈਕਚਰਾਰ ਭੁਪਿੰਦਰ ਸਿੰਘ ਅਤੇ ਮਾ. ਬਲਦੇਵ ਸਿੰਘ ਮੁੱਲਾਂਪੁਰ ਹਾਜ਼ਰ ਰਹੇ | ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਨੇ ਆਪਣੇ ਜੀਵਨ ਵਿਚ ਭਾਰੀ ਮੁਸ਼ਕਿਲਾਂ ਅਤੇ ਜਾਤੀਵਾਦੀ ਭੇਦਭਾਵ ਦੇ ਬਾਵਜੂਦ ਉੱਚ ਸਿੱਖਿਆ ਪ੍ਰਾਪਤ ਕੀਤੀ ਅਤੇ ਭਾਰਤ ਦੇ ਸੰਵਿਧਾਨ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਈ | ਉਨ੍ਹਾਂ ਦੇ ਯੋਗਦਾਨ ਸਦਕਾ ਦੇਸ਼ ਨੂੰ ਮੌਲਿਕ ਅਧਿਕਾਰ, ਰਾਖਵਾਂਕਰਨ ਅਤੇ ਇਸਤਰੀਆਂ ਦੀ ਹਾਲਤ ਸੁਧਾਰਨ ਵਾਸਤੇ ਮਜ਼ਬੂਤ ਨੀਂਹ ਪ੍ਰਾਪਤ ਹੋਈ | ਉਨ੍ਹਾਂ ਹੋਰ ਕਿਹਾ ਕਿ ਅਜਿਹੇ ਮਹਾਨ ਰਹਿਬਰਾਂ ਦੇ ਜਨਮ ਦਿਵਸ ਮਨਾਉਣਾ ਸਾਡਾ ਫਰਜ਼ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਸਿਧਾਂਤਾਂ ਨਾਲ ਜੋੜਿਆ ਜਾ ਸਕੇ | ਇਸ ਸਮਾਗਮ ਦੌਰਾਨ ਕਾਰਜਕਾਰੀ ਪਿ੍ੰਸੀਪਲ ਰਣਜੀਤ ਸਿੰਘ ਹਠੂਰ, ਦਲਜੀਤ ਸਿੰਘ ਖਾਲਸਾ, ਸਾਬਕਾ ਫੌਜੀ ਕਸ਼ਮੀਰ ਸਿੰਘ, ਚਮਕੌਰ ਸਿੰਘ ਪਟਵਾਰੀ, ਡਾ. ਜਗਜੀਤ ਸਿੰਘ, ਸ਼ਿੰਗਾਰਾ ਸਿੰਘ ਅਤੇ ਨਾਗਰ ਸਿੰਘ ਫੌਜੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਰਹੇ | ਪ੍ਰੋਗਰਾਮ ਦੇ ਅੰਤ ਵਿਚ ਬਾਬਾ ਸਾਹਿਬ ਦੇ ਜਨਮ ਦਿਵਸ ਦੀ ਖੁਸ਼ੀ ਵਿਚ ਲੱਡੂ ਵੰਡ ਕੇ ਸਮਾਰੋਹ ਦੀ ਸਮਾਪਤੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਕਾਰੋਬਾਰੀ ਤੇ ਵਿਸਾਖੀ ਦਾ ਮੇਲਾ ਧੂਮਧਾਮ ਨਾਲ ਮਨਾਇਆ
Ad Position 24