ਚੌਂਕੀਮਾਨ, 19 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਦਾਣਾ ਮੰਡੀ ਸਵੱਦੀ ਕਲਾਂ ਵਿਖੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਹਾਜ਼ਰੀਨ ਕਿਸਾਨ ਵੀਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ | ਇਸ ਮੌਕੇ ਡਾ. ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੰਡੀਆਂ ਵਿਚ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਤੇ ਕਿਸਾਨ ਵੀਰਾਂ ਦੀ ਕਣਕ ਦੀ ਫ਼ਸਲ ਦਾ ਦਾਣਾ ਦਾਣਾ ਖ਼ਰੀਦਿਆ ਜਾਵੇਗਾ ਤੇ ਕਿਸਾਨ ਵੀਰਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 4 ਸਾਲਾ ਕਾਰਜ ਕਾਲ ਵਿਚ ਜੋ ਕੰਮ ਕੀਤੇ ਹਨ ਉਹ ਹੁਣ ਤੱਕ ਦਾ ਰਿਕਾਰਡ ਹੈ ਤੇ ਲੋਕ ਵੀ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿਣੀ ਤੇ ਕਰਨੀ ਦੇ ਪੱਕੇ ਹਨ ਤੇ ਆਪਣੇ ਸਾਰੇ ਵਾਅਦੇ ਪੂਰੇ ਕਰਕੇ ਲੋਕਾਂ ਨੂੰ ਖੁਸ਼ ਕੀਤਾ ਹੈ ਤੇ ਲੋਕ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਵਾਂਗਡੋਰ ਸੌਂਪਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਹੇ ਹਨ | ਇਸ ਮੌਕੇ ਬਲਾਕ ਪ੍ਰਧਾਨ ਸਤਵਿੰਦਰ ਸਿੰਘ, ਸਰਪੰਚ ਜਗਦੀਪ ਸਿੰਘ, ਮਾ: ਅਵਤਾਰ ਸਿੰਘ, ਸਮਾਜਸੇਵੀ ਗੁਰਸੇਵਕ ਸਿੰਘ, ਪੰਚ ਗੁਰਤੇਜਪਾਲ ਸਿੰਘ, ਆੜ੍ਹਤੀਆਂ ਪ੍ਰਧਾਨ ਰਾਜਿੰਦਰ ਸਿੰਘ, ਆੜ੍ਹਤੀਆ ਸੇਵਾ ਸਿੰਘ, ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਸਹਿਦੇਵ ਗੋਇਲ, ਨੰਬਰਦਾਰ ਬਲਜੀਤ ਸਿੰਘ, ਅਮਨਦੀਪ ਸਿੰਘ, ਜਸਪਾਲ ਸਿੰਘ, ਮਹਿੰਦਰ ਸਿੰਘ, ਨਿਰਮਜੀਤ ਸਿੰਘ, ਜਗਜੀਤ ਸਿੰਘ ਫੌਜੀ, ਜਸਪਾਲ ਸਿੰਘ ਲਵਲੀ, ਗੁਰਜੀਤ ਸਿੰਘ ਸਵੱਦੀ, ਅਜੈਦੀਪ ਸੁਪਰਡੈਂਟ ਮਾਰੀਕਟ ਕਮੇਟੀ ਮੁੱਲਾਂਪੁਰ-ਦਾਖਾ, ਸਕੱਤਰ ਗੁਰਦੀਪ ਸਿੰਘ, ਰਣਜਤਿ ਸਿੰਘ ਬੱਲ, ਗੁਰਜੰਟ ਸਿੰਘ, ਰਣਬੀਰ ਸਿੰਘ, ਕੁਲਵਿੰਦਰ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਮਾਰਕਫੈਡ ਇੰਸਪੈਕਟਰ ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ |