ਚੌਂਕੀਮਾਨ, 19 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ. ਇੰਸਟੀਚਿਊਟ ਆਫ ਲਾਅ, ਸਿੱਧਵਾਂ ਖੁਰਦ ਜੋ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਸੰਬੰਧਿਤ, ਨੈਕ ਦੁਆਰਾ ਪ੍ਰਮਾਣਿਤ, ਬਾਰ ਕੌਂਸਲ ਆਫ ਇੰਡੀਆ ਵਲੋਂ ਮਨਜ਼ੂਰਸ਼ੁਦਾ ਅਤੇ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੇ ਸਰਪ੍ਰਸਤੀ ਹੇਠ ਚੱਲ ਰਿਹਾ ਇੱਕ ਪ੍ਰਸਿੱਧ ਸਿੱਖਿਆ ਸੰਸਥਾ ਹੈ, ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ | ਸੰਸਥਾ ਦੀ ਪਿ੍ੰਸੀਪਲ ਪ੍ਰੋ: (ਡਾ.) ਸ਼ਵੇਤਾ ਢੰਡ ਨੇ ਵੱਡੀ ਖੁਸ਼ੀ ਨਾਲ ਦੱਸਿਆ ਕਿ ਦਸੰਬਰ 2025 ਵਿੱਚ ਹੋਏ ਬੀ.ਏ. ਐੱਲ.ਐੱਲ.ਬੀ. (ਆਨਰਜ਼) 9ਵੇਂ ਸਮੈਸਟਰ ਦੇ ਨਤੀਜਿਆਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਨੇ ਹੋਰ ਦੱਸਿਆ ਕਿ ਪ੍ਰਭਜੋਤ ਕੌਰ ਨੇ 500 ਵਿਚੋਂ 390 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਦੂਜਾ ਸਥਾਨ ਹਾਸਲ ਕੀਤਾ ਹੈ, ਜਦਕਿ ਮਨਪ੍ਰੀਤ ਕੌਰ ਨੇ 500 ਵਿਚੋਂ 386 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ | ਇਹ ਉਪਲਬਧੀਆਂ ਨਾ ਸਿਰਫ਼ ਕਾਲਜ ਲਈ ਮਾਣ ਵਾਲੀ ਗੱਲ ਹਨ, ਸਗੋਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਲਈ ਵੀ ਗੌਰਵ ਦਾ ਕਾਰਨ ਹਨ | ਇਸ ਮਹੱਤਵਪੂਰਨ ਉਪਲਬਧੀ ਉੱਤੇ ਪ੍ਰਧਾਨ ਬੀਰਇੰਦਰ ਸਿੰਘ ਸਿੱਧੂ (ਡੀ.ਜੀ.ਪੀ. ਰਿਟਾਇਰਡ), ਸਕੱਤਰ ਪ੍ਰੀਤਮ ਸਿੰਘ ਜੋਹਲ (ਪੀ.ਸੀ.ਐਸ. ਰਿਟਾਇਰਡ), ਮੈਨੇਜਰ. ਪ੍ਰਦੀਪ ਸਿੰਘ ਅਤੇ ਐੱਸ.ਜੀ.ਐੱਚ.ਜੀ.ਯੂ. ਹਰੀ ਟਰੱਸਟ ਦੇ ਸਾਰੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ | ਇਸ ਮੌਕੇ 'ਤੇ ਕਾਰਜਕਾਰੀ ਪਿ੍ੰਸੀਪਲ ਪ੍ਰੋ: (ਡਾ.) ਸ਼ਵੇਤਾ ਢੰਡ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ