28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾ ਦੀ ਮਾਤਾ ਮਹਿੰਦਰ ਕੌਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ • ਇਯਾਲੀ, ਤਲਵੰਡੀ, ਉਮੈਦਪੁਰੀ, ਸ਼ਿਵਾਲਿਕ ਵਲੋਂ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 20-04-2026
ਰਾਏਕੋਟ, 19 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਸਾਬਕਾ ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾ ਦੀ ਪੂਜ਼ਨੀਕ ਮਾਤਾ ਮਹਿੰਦਰ ਕੌਰ ਬੜਿੰਗ ਪਤਨੀ ਸਵ: ਮੋਹਰ ਸਿੰਘ ਬੜਿੰਗ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਡੇਰਾ ਸਾਹਿਬ ਪਿੰਡ ਭੈਣੀ ਬੜਿੰਗਾ ਵਿਖੇ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ ਅਤੇ ਭਾਈ ਪਰਮਜੀਤ ਸਿੰਘ ਮਹੇਰਨਾ ਵਾਲਿਆਂ ਦੇ ਜੱਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਮਾਤਾ ਮਹਿੰਦਰ ਕੌਰ ਬੜਿੰਗ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ | ਇਸ ਮੌਕੇ ਮਾਤਾ ਜੀ ਦੀ ਯਾਦ ਵਿਚ ਪਰਿਵਾਰ ਵਲੋਂ ਧਾਰਮਿਕ ਅਸਥਾਨਾਂ ਅਤੇ ਵਿੱਦਿਅਕ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਦਾਨ ਰਾਸ਼ੀ ਭੇਟ ਕੀਤੀ ਗਈ | ਇਸ ਸਮੇਂ ਪੁਨਰ-ਸੁਰਜੀਤ ਅਕਾਲੀ ਦਲ ਦੇ ਆਗੂ ਜਥੇਦਾਰ ਕੁਲਵਿੰਦਰ ਸਿੰਘ ਭੱਟੀ ਵਲੋਂ ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਨਿਭਾਈ ਗਈ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸ਼ਰਧਾਂਜਲੀ ਸਮਾਗਮ ਦੌਰਾਨ ਹਾਜ਼ਰੀ ਲਗਾਈ ਗਈ | ਇਸ ਮੌਕੇ ਮਨਜੀਤ ਸਿੰਘ ਰਾਏਕੋਟ ਵਾਈਸ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਆਮ ਆਦਮੀ ਪਾਰਟੀ, ਸਾਬਕਾ ਡਾਇਰੈਕਟਰ ਜਗਦੀਸ਼ ਸਿੰਘ ਡੇਹਲੋਂ, ਸਾਬਕਾ ਡਾਇਰੈਕਟਰ ਹਰਪ੍ਰੀਤ ਸਿੰਘ ਰੌਣੀ, ਰਾਜਵਿੰਦਰ ਸਿੰਘ ਹਿੱਸੋਵਾਲ ਮੀਤ ਪ੍ਰਧਾਨ ਸ਼੍ਰੋ.ਅ.ਦਲ ਪੁਨਰ ਸੁਰਜੀਤ, ਪਿ੍ੰਸੀਪਲ ਛੈਂਬਰ ਸਿੰਘ ਬੜਿੰਗ ਯੂ.ਐੱਸ.ਏ, ਜਥੇਦਾਰ ਗੁਰਦੀਪ ਸਿੰਘ ਬਸਰਾਉਂ, ਹਰਦੇਵ ਸਿੰਘ ਪੱਪੂ ਜ਼ਿਲ੍ਹਾ ਪ੍ਰਧਾਨ ਸ਼੍ਰੋ.ਅ.ਦਲ (ਅੰਮਿ੍ਤਸਰ), ਗੁਰਜੰਟ ਸਿੰਘ ਸੀਨੀਅਰ ਅਕਾਲੀ ਆਗੂ, ਜਥੇਦਾਰ ਤਰਲੋਚਨ ਸਿੰਘ ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ, ਸਾਬਕਾ ਡਾਇਰੈਕਟਰ ਜਗਜੀਤ ਸਿੰਘ ਦਾਖਾ, ਜਗਤਾਰ ਸਿੰਘ ਤਾਰਾ ਤਲਵੰਡੀ ਬਲਾਕ ਪ੍ਰਧਾਨ 'ਆਪ' ਪਾਰਟੀ, ਰਾਜਦੀਪ ਸਿੰਘ ਆਂਡਲੂ ਚੇਅਰਮੈਨ ਲੈਂਡਮਾਰਗੇਜ਼ ਬੈਂਕ ਰਾਏਕੋਟ, ਡਾਇਰੈਕਟਰ ਅਜੀਤ ਸਿੰਘ ਤਿਹਾੜਾ, ਸਾਬਕਾ ਸਰਪੰਚ ਗੁਲਵੰਤ ਸਿੰਘ ਰਛੀਨ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ, ਯਸ਼ਪਾਲ ਬਿੱਟੂ ਜੈਨ, ਚੇਅਰਮੈਨ ਸਤਿੰਦਰ ਸਿੰਘ ਭੈਣੀ ਦਰੇੜਾ, ਜਥੇਦਾਰ ਅਮਰ ਸਿੰਘ ਭੋਲਾ ਭੈਣੀ ਦਰੇੜਾ, ਸਾਬਕਾ ਸਰਪੰਚ ਜਗਤਾਰ ਸਿੰਘ ਭੈਣੀ ਦਰੇੜਾ, ਨੰਬਰਦਾਰ ਤਰਕ ਸਿੰਘ ਕਲਸੀਆਂ, ਗੋਲੂ ਇਯਾਲੀ ਕੈਨੇਡਾ, ਸਾਬਕਾ ਸਰਪੰਚ ਸੋਮਨਾਥ ਨਿਹਾਲੂਵਾਲ, ਜਥੇਦਾਰ ਜਗਤਾਰ ਸਿੰਘ ਲਤਾਲਾ, ਸਾਬਕਾ ਸਰਪੰਚ ਸੋਹਣ ਸਿੰਘ ਬੁਰਜ ਨਕਲੀਆਂ, ਡਾ.ਗੁਰਚਰਨ ਸਿੰਘ ਬੜਿੰਗ, ਸੁਖਵਿੰਦਰ ਸਿੰਘ ਰਾਏ, ਬਲਵੰਤ ਸਿੰਘ ਜੰਟਾ, ਸਾਬਕਾ ਸਰਪੰਚ ਉਜਾਗਰ ਸਿੰਘ ਸੁਖਾਣਾ, ਸਾਬਕਾ ਪੰਚ ਮੋਹਣ ਸਿੰਘ ਬੜਿੰਗ, ਸਰਪੰਚ ਸਰਬਜੀਤ ਕੌਰ ਭੈਣੀ ਬੜਿੰਗਾ, ਮਾ. ਪਵਨ ਵਰਮਾ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਤਾਜਪੁਰ, ਬਲਜੀਤ ਸਿੰਘ ਜੀਤਾ ਤਾਜਪੁਰ, ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ, ਪ੍ਰਧਾਨ ਜਗਰੂਪ ਸਿੰਘ ਧਾਲੀਵਾਲ, ਜਗਦੀਸ਼ ਸਿੰਘ ਦੀਸ਼ਾ ਤਲਵੰਡੀ, ਬਲਜੀਤ ਸਿੰਘ ਭੈਣੀ ਬੜਿੰਗਾ, ਜਥੇਦਾਰ ਕੁਲਦੀਪ ਸਿੰਘ ਬੜਿੰਗ, ਅਮਰਜੀਤ ਸਿੰਘ ਭੈਣੀ ਬੜਿੰਗਾ, ਲਛਮਣ ਸਿੰਘ ਭੈਣੀ ਬੜਿੰਗਾ, ਰਾਮਪਿਆਰਾ ਜੋਸ਼ੀ, ਬਲਦੇਵ ਸਿੰਘ ਸੇਖੋਂ, ਸਾਬਕਾ ਸਰਪੰਚ ਗੁਰਸੇਵਕ ਸਿੰਘ ਭੈਣੀ ਬੜਿੰਗਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ 95 ਫੀਸਦੀ ਪਰ ਲਿਫ਼ਟਿੰਗ ਸਿਰਫ਼ 17 ਫੀਸਦੀ ਲਿਫ਼ਟਿੰਗ ਹੌਲੀ ਹੋਣ ਕਰ ਕੇ ਆ... ਅਗਲੀ ਖ਼ਬਰ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਲੋਕ ਲਹਿਰ ਬਣੀ-ਜ਼ਿਲ੍ਹਾ ਪ੍ਰਧਾ...
Ad Position 24